ੴ ਸਤਿਨਾਮ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥ ੧ ॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਇਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲ ॥ ੧ ॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥ ੨ ॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੇ ਨੀਸਾਣੁ ॥ ਗਾਵੈ ਕੋ ਗੁਣ
ਤਰਜਮਾ

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥