੧੦੦
ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ਰਮਤਿ ਬਿਨਸੀ ਕੁਬੁਧਿ ਅਭਾਗੀ ॥ ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥ ੪ ॥ ੧੧ ॥ ੧੮ ॥ ਮਾਝ ਮਹਲਾ ੫ ॥ ਵਿਸਰੁ ਨਾਹੀ ਏਵਡ ਦਾਤੇ ॥ ਕਰਿ ਕਿਰਪਾ ਭਗਤਨ ਸੰਗਿ ਰਾਤੇ ॥ ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥ ੧ ॥ ਮਾਟੀ ਅੰਧੀ ਸੁਰਤਿ ਸਮਾਈ ॥ ਸਭ ਕਿਛੁ ਦੀਆ ਭਲੀਆ ਜਾਈ ॥ ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥ ੨ ॥ ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥ ਛਤੀਹ ਅੰਮ੍ਰਿਤ ਭੋਜਨੁ ਖਾਣਾ ॥ ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥ ੩ ॥ ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥ ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥ ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥ ੪ ॥ ੧੨ ॥ ੧੯ ॥ ਮਾਝ ਮਹਲਾ ੫ ॥ ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥ ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥ ੧ ॥ ਅੰਮ੍ਰਿਤ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥ ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥ ੨ ॥ ਤੂੰ ਸੰਤਨ ਜੀ ਕਰਹਿ ਪ੍ਰਤਿਪਾਲਾ ॥ ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥ ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥ ੩ ॥ ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥ ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥ ੪ ॥ ੧੩ ॥ ੨੦ ॥ ਮਾਝ ਮਹਲਾ ੫ ॥ ਤੂੰ ਜਲਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥ ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥ ੧ ॥ ਜਿਉ ਬਾਰਿਕ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥ ੨ ॥ ਜਿਉ ਅੰਧਿਆਰੈ ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥ ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥ ੩ ॥ ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥ ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥ ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥ ੪ ॥ ੧੪ ॥ ੨੧ ॥ ਮਾਝ ਮਹਲਾ ੫ ॥ ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥ ਸੁਖਦਾਈ ਦੂਖ ਬਿਡਾਰਨ ਹਰੀਆ ॥ ਆਵਰਿ ਸਾਦ ਚਖਿ ਸਗਲੇ ਦੇਖੇ ਮਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥