੧੦੦੦
ਮਾਰੂ ਮਹਲਾ ੫ ॥ ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥ ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥ ੧ ॥ ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥ ੧ ॥ ਰਹਾਉ ॥ ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥ ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥ ੨ ॥ ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥ ੩ ॥ ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥ ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥ ੪ ॥ ੫ ॥ ਮਾਰੂ ਮਹਲਾ ੫ ॥ ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥ ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥ ੧ ॥ ਅਬ ਮੋਹਿ ਜੀਵਨ ਪਦਵੀ ਪਾਈ ॥ ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥ ੧ ॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥ ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥ ੨ ॥ ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥ ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥ ੩ ॥ ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥ ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥ ੪ ॥ ੬ ॥ ਮਾਰੂ ਮਹਲਾ ੫ ॥ ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥ ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥ ੧ ॥ ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥ ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥ ੧ ॥ ਰਹਾਉ ॥ ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥ ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥ ੨ ॥ ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥ ਥੋਰੀ ਬਾਤ ਅਲਪ ਸੁਪਨੇ ਕੀ ਬਹੁੁਰਿ ਬਹੁਰਿ ਅਟਕਾਵਸਿ ਰੇ ॥ ੩ ॥ ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰੁ ਸੰਤਸੰਗਿ ਪਤਿ ਪਾਈ ॥ ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥ ੪ ॥ ੭ ॥ ਮਾਰੂ ਮਹਲਾ ੫ ॥ ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥ ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥