੧੦੦੧
ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥ ੧ ॥ ਰਹਾਉ ॥ ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥ ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥ ੨ ॥ ੮ ॥ ਮਾਰੂ ਮਹਲਾ ੫ ॥ ਚਰਨ ਕਮਲ ਪ੍ਰਭ ਰਾਖੇ ਚੀਤਿ ॥ ਹਰਿ ਗੁਣ ਗਾਵਹ ਨੀਤਾ ਨੀਤ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥ ਆਦਿ ਮਧਿ ਅੰਤਿ ਹੈ ਸੋਊ ॥ ੧ ॥ ਸੰਤਨ ਕੀ ਓਟ ਆਪੇ ਆਪਿ ॥ ੧ ॥ ਰਹਾਉ ॥ ਜਾ ਕੈ ਵਸਿ ਹੈ ਸਗਲ ਸੰਸਾਰੁ ॥ ਆਪੇ ਆਪਿ ਆਪਿ ਨਿਰੰਕਾਰੁ ॥ ਨਾਨਕ ਗਹਿਓ ਸਾਚਾ ਸੋਇ ॥ ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥ ੨ ॥ ੯ ॥

ਮਾਰੂ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥ ਹੋਛਾ ਮਦੁ ਚਾਖਿ ਹੋਏ ਤੁੁਮ ਬਾਵਰ ਦੁਲਭ ਜਨਮੁ ਅਕਾਰਥੁ ॥ ੧ ॥ ਰੇ ਨਰ ਐਸੀ ਕਰਹਿ ਇਆਨਥ ॥ ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਉ ਦਾਸੀ ਸੰਗਿ ਸਾਨਥ ॥ ੧ ॥ ਰਹਾਉ ॥ ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥ ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥ ੨ ॥ ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥ ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥ ੩ ॥ ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥ ੪ ॥ ੧ ॥ ੧੦ ॥ ਮਾਰੂ ਮਹਲਾ ੫ ॥ ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥ ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥ ੧ ॥ ਰੇ ਨਰ ਕਾਇ ਪਰ ਗ੍ਰਿਹਿ ਜਾਇ ॥ ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮਰਾਇ ॥ ੧ ॥ ਰਹਾਉ ॥ ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥ ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥ ੨ ॥ ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥ ਸੀਸੁ ਉਠਾਵਨ ਨ ਕਬਹੂ ਮਿਲਈ ਮਹਾ ਦੁਤਰ ਮਾਇ ॥ ੩ ॥ ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥ ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥