੧੦੦੨
੪ ॥ ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ ॥ ਗੁਰਿ ਮੰਤ੍ਰੁ ਅਵਖਥੁ ਨਾਮੁ ਦੀਨਾ ਜਨ ਨਾਨਕ ਸੰਜਟ ਜੋਨਿ ਨ ਪਾਇ ॥ ੫ ॥ ੨ ॥ ਰੇ ਨਰ ਇਨ ਬਿਧਿ ਪਾਰਿ ਪਰਾਇ ॥ ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥ ਰਹਾਉ ਦੂਜਾ ॥ ੨ ॥ ੧੧ ॥ ਮਾਰੂ ਮਹਲਾ ੫ ॥ ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥ ਅਨਭਉ ਅਚਰਜ ਰੂਪੁ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥ ੧ ॥ ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ ॥ ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥ ੧ ॥ ਰਹਾਉ ॥ ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥ ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥ ੨ ॥ ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥ ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥ ੩ ॥ ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥ ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥ ੪ ॥ ੩ ॥ ੧੨ ॥ ਮਾਰੂ ਮਹਲਾ ੫ ॥ ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥ ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥ ੧ ॥ ਰੇ ਮਨ ਵਤ੍ਰ ਬੀਜਣ ਨਾਉ ॥ ਬੋਇ ਖੇਤੀ ਲਾਇ ਮਨੁਆ ਭਲੋ ਸਮਉ ਸੁਆਉ ॥ ੧ ॥ ਰਹਾਉ ॥ ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥ ੨ ॥ ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥ ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥ ੩ ॥ ਪਾਇਆ ਅਮੋਲੁ ਪਦਾਰਥੋ ਛੋਡਿ ਨ ਕਤਹੂ ਜਾਇ ॥ ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥ ੪ ॥ ੪ ॥ ੧੩ ॥ ਮਾਰੂ ਮਹਲਾ ੫ ॥ ਫੁਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥ ੧ ॥ ਆਵਣ ਜਾਣੁ ਰਹਿਓ ॥ ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥ ੧ ॥ ਰਹਾਉ ॥ ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥ ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥ ੨ ॥ ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥ ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥ ੩ ॥ ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥