੧੦੦੩
ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥ ੪ ॥ ੫ ॥ ੧੪ ॥ ਮਾਰੂ ਮਹਲਾ ੫ ॥ ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥ ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥ ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁੁਟਕੈ ਨਾਹੀ ਨਾਠਾ ॥ ੧ ॥ ਜੀਅ ਕੀ ਕੈ ਪਹਿ ਬਾਤ ਕਹਾ ॥ ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥ ੧ ॥ ਰਹਾਉ ॥ ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥ ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ ॥ ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥ ੨ ॥ ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥ ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥ ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥ ੩ ॥ ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥ ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥ ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥ ੪ ॥ ਮੇਰਾ ਅੰਤਰਜਾਮੀ ਹਰਿ ਰਾਇਆ ॥ ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥ ੧ ॥ ਰਹਾਉ ਦੂਜਾ ॥ ੬ ॥ ੧੫ ॥ ਮਾਰੂ ਮਹਲਾ ੫ ॥ ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥ ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥ ੧ ॥ ਮੇਰੇ ਸਤਿਗੁਰ ਹੀ ਪਤਿ ਰਾਖੁ ॥ ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥ ੧ ॥ ਰਹਾਉ ॥ ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥ ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥ ੨ ॥ ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥ ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥ ੩ ॥ ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥ ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ ॥ ੪ ॥ ੭ ॥ ੧੬ ॥

ਮਾਰੂ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਓਅੰਕਾਰਿ ਉਤਪਾਤੀ ॥ ਕੀਆ ਦਿਨਸੁ ਸਭ ਰਾਤੀ ॥ ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥ ਚਾਰਿ ਬੇਦ ਚਾਰੇ ਖਾਣੀ ॥ ਖੰਡ ਦੀਪ ਸਭਿ ਲੋਆ ॥ ਏਕ ਕਵਾਵੈ ਤੇ ਸਭਿ ਹੋਆ ॥ ੧ ॥ ਕਰਣੈਹਾਰਾ ਬੂਝਹੁ ਰੇ ॥ ਸਤਿਗੁਰੁ ਮਿਲੈ ਤ ਸੂਝੈ ਰੇ ॥ ੧ ॥ ਰਹਾਉ ॥ ਤ੍ਰੈ ਗੁਣ ਕੀਆ ਪਸਾਰਾ ॥ ਨਰਕ ਸੁਰਗ ਅਵਤਾਰਾ ॥ ਹਉਮੈ ਆਵੈ ਜਾਈ ॥ ਮਨੁ ਟਿਕਣੁ ਨ ਪਾਵੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥