੧੦੦੪
ਰਾਈ ॥ ਬਾਝੁ ਗੁਰੂ ਗੁਬਾਰਾ ॥ ਮਿਲਿ ਸਤਿਗੁਰ ਨਿਸਤਾਰਾ ॥ ੨ ॥ ਹਉ ਹਉ ਕਰਮ ਕਮਾਣੇ ॥ ਤੇਤੇ ਬੰਧ ਗਲਾਣੇ ॥ ਮੇਰੀ ਮੇਰੀ ਧਾਰੀ ॥ ਓਹਾ ਪੈਰਿ ਲੋਹਾਰੀ ॥ ਸੋ ਗੁਰ ਮਿਲਿ ਏਕੁ ਪਛਾਣੈ ॥ ਜਿਸੁ ਹੋਵੈ ਭਾਗੁ ਮਥਾਣੈ ॥ ੩ ॥ ਸੋ ਮਿਲਿਆ ਜਿ ਹਰਿ ਮਨਿ ਭਾਇਆ ॥ ਸੋ ਭੂਲਾ ਜਿ ਪ੍ਰਭੂ ਭੁਲਾਇਆ ॥ ਨਹ ਆਪਹੁ ਮੂਰਖੁ ਗਿਆਨੀ ॥ ਜਿ ਕਰਾਵੈ ਸੁ ਨਾਮੁ ਵਖਾਨੀ ॥ ਤੇਰਾ ਅੰਤੁ ਨ ਪਾਰਾਵਾਰਾ ॥ ਜਨ ਨਾਨਕ ਸਦ ਬਲਿਹਾਰਾ ॥ ੪ ॥ ੧ ॥ ੧੭ ॥ ਮਾਰੂ ਮਹਲਾ ੫ ॥ ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥ ੧ ॥ ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥ ੧ ॥ ਰਹਾਉ ॥ ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੈ ਦਾਸੁ ਨ ਛਡਹੈ ॥ ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥ ੨ ॥ ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪ ਮਹਤਾਰੀ ॥ ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥ ੩ ॥ ਹੋਇ ਅਉਧੂਤ ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥ ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥ ੪ ॥ ਕਾਟੇ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥ ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥ ੫ ॥ ੨ ॥ ੧੮ ॥ ਮਾਰੂ ਮਹਲਾ ੫ ॥ ਸਿਮਰਹੁ ਏਕੁ ਨਿਰੰਜਨ ਸੋਊ ॥ ਜਾ ਤੇ ਬਿਰਥਾ ਜਾਤ ਨ ਕੋਊ ॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥ ਜੀਉ ਪਿੰਡੁ ਦੇ ਸਾਜਿ ਸਵਾਰਿਆ ॥ ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥ ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥ ਚਰਣ ਕਮਲ ਉਰ ਅੰਤਰਿ ਧਾਰਹੁ ॥ ਬਿਖਿਆ ਬਨ ਤੇ ਜੀਉ ਉਧਾਰਹੁ ॥ ਕਰਣ ਪਲਾਹ ਮਿਟਹਿ ਬਿਲਲਾਟਾ ॥ ਜਪਿ ਗੋਵਿਦ ਭਰਮੁ ਭਉ ਫਾਟਾ ॥ ਸਾਧਸੰਗਿ ਵਿਰਲਾ ਕੋ ਪਾਏ ॥ ਨਾਨਕੁ ਤਾ ਕੈ ਬਲਿ ਬਲਿ ਜਾਏ ॥ ੧ ॥ ਰਾਮ ਨਾਮੁ ਮਨਿ ਤਨਿ ਆਧਾਰਾ ॥ ਜੋ ਸਿਮਰੈ ਤਿਸ ਕਾ ਨਿਸਤਾਰਾ ॥ ੧ ॥ ਰਹਾਉ ॥ ਮਿਥਿਆ ਵਸਤੁ ਸਤਿ ਕਰਿ ਮਾਨੀ ॥ ਹਿਤੁ ਲਾਇਓ ਸਠ ਮੂੜ ਅਗਿਆਨੀ ॥ ਕਾਮ ਕ੍ਰੋਧ ਲੋਭ ਮਦ ਮਾਤਾ ॥ ਕਉਡੀ ਬਦਲੈ ਜਨਮੁ ਗਵਾਤਾ ॥ ਅਪਨਾ ਛੋਡਿ ਪਰਾਇਐ ਰਾਤਾ ॥ ਮਾਇਆ ਮਦ ਮਨ ਤਨ ਸੰਗਿ ਜਾਤਾ ॥ ਤ੍ਰਿਸਨ ਨ ਬੂਝੈ ਕਰਤ ਕਲੋਲਾ ॥ ਊਣੀ ਆਸ ਮਿਥਿਆ ਸਭਿ ਬੋਲਾ ॥ ਆਵਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥