੧੦੦੫
ਇਕੇਲਾ ਜਾਤ ਇਕੇਲਾ ॥ ਹਮ ਤੁਮ ਸੰਗਿ ਝੂਠੇ ਸਬਿ ਬੋਲਾ ॥ ਪਾਇ ਠਗਉਰੀ ਆਪਿ ਭੁਲਾਇਓ ॥ ਨਾਨਕ ਕਿਰਤੁ ਨ ਜਾਇ ਮਿਟਾਇਓ ॥ ੨ ॥ ਪਸੁ ਪੰਖੀ ਭੂਤ ਅਰੁ ਪ੍ਰੇਤਾ ॥ ਬਹੁ ਬਿਧਿ ਜੋਨੀ ਫਿਰਤ ਅਨੇਤਾ ॥ ਜਹ ਜਾਨੋ ਤਹ ਰਹਨੁ ਨ ਪਾਵੈ ॥ ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥ ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥ ਅਹੰਮੇਵ ਮੂਠੋ ਬੇਚਾਰਾ ॥ ਅਨਿਕ ਦੋਖ ਅਰੁ ਬਹੁਤੁ ਸਜਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਪ੍ਰਭ ਬਿਸਰਤ ਨਰਕ ਮਹਿ ਪਾਇਆ ॥ ਤਹ ਮਾਤ ਨ ਬੰਧੁ ਨ ਮੀਤ ਨ ਜਾਇਆ ॥ ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥ ਸੋ ਜਨੁ ਨਾਨਕ ਪਾਰਗਰਾਮੀ ॥ ੩ ॥ ਭ੍ਰਮਤ ਭ੍ਰਮਤ ਪ੍ਰਭ ਸਰਨੀ ਆਇਆ ॥ ਦੀਨਾ ਨਾਥ ਜਗਤ ਪਿਤ ਮਾਇਆ ॥ ਪ੍ਰਭ ਦਇਆਲ ਦੁਖ ਦਰਦ ਬਿਦਾਰਣ ॥ ਜਿਸੁ ਭਾਵੈ ਤਿਸ ਹੀ ਨਿਸਤਾਰਣ ॥ ਅੰਧ ਕੂਪ ਤੇ ਕਾਢਨਹਾਰਾ ॥ ਪ੍ਰੇਮ ਭਗਤਿ ਹੋਵਤ ਨਿਸਤਾਰਾ ॥ ਸਾਧ ਰੂਪ ਅਪਨਾ ਤਨੁ ਧਾਰਿਆ ॥ ਮਹਾ ਅਗਨਿ ਤੇ ਆਪਿ ਉਬਾਰਿਆ ॥ ਜਪ ਤਪ ਸੰਜਮ ਇਸ ਤੇ ਕਿਛੁ ਨਾਹੀ ॥ ਆਦਿ ਅੰਤਿ ਪ੍ਰਭ ਅਗਮ ਅਗਾਹੀ ॥ ਨਾਮੁ ਦੇਹਿ ਮਾਗੈ ਦਾਸੁ ਤੇਰਾ ॥ ਹਰਿ ਜੀਵਨ ਪਦੁ ਨਾਨਕ ਪ੍ਰਭੁ ਮੇਰਾ ॥ ੪ ॥ ੩ ॥ ੧੯ ॥ ਮਾਰੂ ਮਹਲਾ ੫ ॥ ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨ ਕਿਰਪਾਈ ॥ ੧ ॥ ਐਸੀ ਜਾਨਿ ਪਾਈ ॥ ਸਰਣਿ ਸੂਰੋ ਗੁਰ ਦਾਤਾ ਰਾਖੈ ਆਪਿ ਵਡਾਈ ॥ ੧ ॥ ਰਹਾਉ ॥ ਭਗਤਾ ਕਾ ਆਗਿਆਕਾਰੀ ਸਦਾ ਸਦਾ ਸੁਖਦਾਈ ॥ ੨ ॥ ਅਪਨੇ ਕਉ ਕਿਰਪਾ ਕਰੀਅਹੁ ਇਕੁ ਨਾਮੁ ਧਿਆਈ ॥ ੩ ॥ ਨਾਨਕੁ ਦੀਨੁ ਨਾਮੁ ਮਾਗੈ ਦੁਤੀਆ ਭਰਮੁ ਚੁਕਾਈ ॥ ੪ ॥ ੪ ॥ ੨੦ ॥ ਮਾਰੂ ਮਹਲਾ ੫ ॥ ਮੇਰਾ ਠਾਕੁਰੁ ਅਤਿ ਭਾਰਾ ॥ ਮੋਹਿ ਸੇਵਕੁ ਬੇਚਾਰਾ ॥ ੧ ॥ ਮੋਹਨੁ ਲਾਲੁ ਮੇਰਾ ਪ੍ਰੀਤਮ ਮਨ ਪ੍ਰਾਨਾ ॥ ਮੋ ਕਉ ਦੇਹੁ ਦਾਨਾ ॥ ੧ ॥ ਰਹਾਉ ॥ ਸਗਲੇ ਮੈ ਦੇਖੇ ਜੋਈ ॥ ਬੀਜਉ ਅਵਰੁ ਨ ਕੋਈ ॥ ੨ ॥ ਜੀਅਨ ਪ੍ਰਤਿਪਾਲਿ ਸਮਾਹੈ ॥ ਹੈ ਹੋਸੀ ਆਹੇ ॥ ੩ ॥ ਦਇਆ ਮੋਹਿ ਕੀਜੈ ਦੇਵਾ ॥ ਨਾਨਕ ਲਾਗੋ ਸੇਵਾ ॥ ੪ ॥ ੫ ॥ ੨੧ ॥ ਮਾਰੂ ਮਹਲਾ ੫ ॥ ਪਤਿਤ ਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥ ਐਸਾ ਕੋਈ ਭੇਟੈ ਸੰਤੁ ਜਿਤੁ ਹਰਿ ਹਰੇ ਹਰਿ ਧਿਆਈਐ ॥ ੧ ॥ ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥ ਏਹਾ ਓਟ ਆਧਾਰਾ ॥ ੧ ॥ ਰਹਾਉ ॥ ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥ ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥ ੨ ॥ ਪੂਰਨ ਬਿਸਥੀਰਨ ਸੁਆਮੀ ਆਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥