੧੦੦੬
ਆਇਓ ਪਾਛੈ ॥ ਸਗਲੋ ਭੂ ਮੰਡਲ ਖੰਡਲ ਪ੍ਰਭ ਤੁਮ ਹੀ ਆਛੈ ॥ ੩ ॥ ਅਟਲ ਅਖਿਓ ਦੇਵਾ ਮੋਹਨ ਅਲਖ ਅਪਾਰਾ ॥ ਦਾਨੁ ਪਾਵਉ ਸੰਤਾ ਸੰਗੁ ਨਾਨਕ ਰੇਨੁ ਦਾਸਾਰਾ ॥ ੪ ॥ ੬ ॥ ੨੨ ॥ ਮਾਰੂ ਮਹਲਾ ੫ ॥ ਤ੍ਰਿਪਤਿ ਆਘਾਏ ਸੰਤਾ ॥ ਗੁਰ ਜਾਨੇ ਜਿਨ ਮੰਤਾ ॥ ਤਾ ਕੀ ਕਿਛੁ ਕਹਨੁ ਨ ਜਾਈ ॥ ਜਾ ਕਉ ਨਾਮ ਬਡਾਈ ॥ ੧ ॥ ਲਾਲੁ ਅਮੋਲਾ ਲਾਲੋ ॥ ਅਗਹ ਅਤੋਲਾ ਨਾਮੋ ॥ ੧ ॥ ਰਹਾਉ ॥ ਅਵਿਗਤ ਸਿਉ ਮਾਨਿਆ ਮਾਨੋ ॥ ਗੁਰਮੁਖਿ ਤਤੁ ਗਿਆਨੋ ॥ ਪੇਖਤ ਸਗਲ ਧਿਆਨੋ ॥ ਤਜਿਓ ਮਨ ਤੇ ਅਭਿਮਾਨੋ ॥ ੨ ॥ ਨਿਹਚਲੁ ਤਿਨ ਕਾ ਠਾਣਾ ॥ ਗੁਰ ਤੇ ਮਹਲੁ ਪਛਾਣਾ ॥ ਅਨਦਿਨੁ ਗੁਰ ਮਿਲਿ ਜਾਗੇ ॥ ਹਰਿ ਕੀ ਸੇਵਾ ਲਾਗੇ ॥ ੩ ॥ ਪੂਰਨ ਤ੍ਰਿਪਤਿ ਅਘਾਏ ॥ ਸਹਜ ਸਮਾਧਿ ਸੁਭਾਏ ॥ ਹਰਿ ਭੰਡਾਰੁ ਹਾਥਿ ਆਇਆ ॥ ਨਾਨਕ ਗੁਰ ਤੇ ਪਾਇਆ ॥ ੪ ॥ ੭ ॥ ੨੩ ॥

ਮਾਰੂ ਮਹਲਾ ੫ ਘਰੁ ੬ ਦੁਪਦੇ ੴ ਸਤਿਗੁਰ ਪਰਸਾਦਿ ॥
ਛੋਡਿ ਸਗਲ ਸਿਆਣਪਾ ਮਿਲਿ ਸਾਧ ਤਿਆਗਿ ਗੁਮਾਨੁ ॥ ਅਵਰੁ ਸਭੁ ਕਿਛੁ ਮਿਥਿਆ ਰਸਨਾ ਰਾਮ ਰਾਮ ਵਖਾਨੁ ॥ ੧ ॥ ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥ ਮਿਟਹਿ ਅਘ ਤੇਰੇ ਜਨਮ ਜਨਮ ਕੇ ਕਵਨੁ ਬਪੁਰੋ ਜਾਮੁ ॥ ੧ ॥ ਰਹਾਉ ॥ ਦੂਖ ਦੀਨ ਨ ਭਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥ ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ ਗਿਆਨੁ ॥ ੨ ॥ ੧ ॥ ੨੪ ॥ ਮਾਰੂ ਮਹਲਾ ੫ ॥ ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥ ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥ ੧ ॥ ਮੇਰੇ ਮਨ ਨਾਮੁ ਨਿਤ ਨਿਤ ਲੇਹ ॥ ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥ ੧ ॥ ਰਹਾਉ ॥ ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥ ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਅਵਤ ਏਹ ॥ ੨ ॥ ੨ ॥ ੨੫ ॥ ਮਾਰੂ ਮਹਲਾ ੫ ॥ ਪੁਰਖੁ ਪੂਰਨ ਸੁਖਹ ਦਾਤਾ ਸੰਗਿ ਬਸਤੋ ਨੀਤ ॥ ਮਰੈ ਨ ਆਵੈ ਨ ਜਾਇ ਬਿਨਸੈ ਬਿਆਪਤ ਉਸਨ ਨ ਸੀਤ ॥ ੧ ॥ ਮੇਰੇ ਮਨ ਨਾਮ ਸਿਉ ਕਰਿ ਪ੍ਰੀਤਿ ॥ ਚੇਤਿ ਮਨ ਮਹਿ ਹਰਿ ਹਰਿ ਨਿਧਾਨਾ ਏਹ ਨਿਰਮਲ ਰੀਤਿ ॥ ੧ ॥ ਰਹਾਉ ॥ ਕ੍ਰਿਪਾਲ ਦਇਆਲ ਗੋਪਾਲ ਗੋਬਿਦ ਜੋ ਜਪੈ ਤਿਸੁ ਸੀਧਿ ॥ ਨਵਲ ਨਵਤਨ ਚਤੁਰ ਸੁੰਦਰ ਮਨੁ ਨਾਨਕ ਤਿਸੁ ਸੰਗਿ ਬੀਧਿ ॥ ੨ ॥ ੩ ॥ ੨੬ ॥ ਮਾਰੂ ਮਹਲਾ ੫ ॥ ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥ ਚਰਣ ਸਰਣ ਭਜੁ ਸੰਗਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥