੧੦੦੭
ਸਾਧੂ ਭਵ ਸਾਗਰ ਉਤਰਹਿ ਪਾਰਿ ॥ ੧ ॥ ਮੇਰੇ ਮਨ ਨਾਮੁ ਹਿਰਦੈ ਧਾਰਿ ॥ ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥ ੧ ॥ ਰਹਾਉ ॥ ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥ ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥ ੨ ॥ ੪ ॥ ੨੭ ॥ ਮਾਰੂ ਮਹਲਾ ੫ ॥ ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥ ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥ ੧ ॥ ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥ ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥ ੧ ॥ ਰਹਾਉ ॥ ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥ ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥ ੨ ॥ ੫ ॥ ੨੮ ॥ ਮਾਰੂ ਮਹਲਾ ੫ ॥ ਪਤ੍ਰਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥ ੧ ॥ ਮੇਰੇ ਮਨ ਨਾਮ ਕੀ ਕਰਿ ਟੇਕ ॥ ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥ ੧ ॥ ਰਹਾਉ ॥ ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥ ੨ ॥ ੬ ॥ ੨੯ ॥ ਮਾਰੂ ਮਹਲਾ ੫ ॥ ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ ਮਹਾ ਭਉਜਲੁ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥ ੧ ॥ ਡੂਬੇ ਨਾਮ ਬਿਨੁ ਘਨ ਸਾਥ ॥ ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥ ੧ ॥ ਰਹਾਉ ॥ ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥ ੨ ॥ ੭ ॥ ੩੦ ॥

ਮਾਰੂ ਅੰਜੁਲੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ ਪੰਚ ਧਾਤੁ ਕਰਿ ਪੁਤਲਾ ਕੀਆ ॥ ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥ ੧ ॥ ਜਿਥੈ ਅਗਨਿ ਭਖੈ ਭੜਹਾਰੇ ॥ ਊਰਧ ਮੁਖ ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥ ੨ ॥ ਵਿਚਹਿ ਗਰਭੈ ਨਿਕਲਿ ਆਇਆ ॥ ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥ ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥ ੩ ॥ ਮਿਹਰਵਾਨਿ ਰਖਿ ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਨਿ ਚਲਿਆ ਨਾਨਕ ਆਇਆ ਸੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥