੧੦੦੮
ਪਰਵਾਣੁ ਥਿਆ ॥ ੪ ॥ ੧ ॥ ੩੧ ॥ ਮਾਰੂ ਮਹਲਾ ੫ ॥ ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥ ੧ ॥ ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥ ੨ ॥ ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥ ੩ ॥ ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥ ੪ ॥ ਭਗਤ ਜਨਾ ਕਾ ਰਾਖਣਹਾਰਾ ॥ ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥ ੫ ॥ ੨ ॥ ੩੨ ॥

ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੯ ॥
ਹਰਿ ਕੋ ਨਾਮੁ ਸਦਾ ਸੁਖਦਾਈ ॥ ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧ ॥ ਰਹਾਉ ॥ ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥ ਤਾ ਕੋ ਦੂਖੁ ਹਰਿਏ ਕਰੁਣਾਮੈ ਅਪਨੀ ਪੈਜ ਬਢਾਈ ॥ ੧ ॥ ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥ ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥ ੨ ॥ ੧ ॥ ਮਾਰੂ ਮਹਲਾ ੯ ॥ ਅਬ ਮੈ ਕਹਾ ਕਰਉ ਰੀ ਮਾਈ ॥ ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨਾੑਈ ॥ ੧ ॥ ਰਹਾਉ ॥ ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥ ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥ ੧ ॥ ਜੋ ਸੰਪਤਿ ਅਪਨੀ ਜਰਿ ਮਾਨੀ ਛਿਨ ਮਹਿ ਭਈ ਪਰਾਈ ॥ ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ ॥ ੨ ॥ ੨ ॥ ਮਾਰੂ ਮਹਲਾ ੯ ॥ ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥ ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥ ੧ ॥ ਰਹਾਉ ॥ ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥ ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥ ੧ ॥ ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥ ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥ ੨ ॥ ੩ ॥

ਮਾਰੂ ਅਸਟਪਦੀਆ ਮਹਲਾ ੧ ਘਰੁ ੧ ॥ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥ ਅਠਸਠਿ ਤੀਰਠ ਬਹੁ ਘਣਾ ਭ੍ਰਮਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥