੧੦੦੯
ਥਾਕੇ ਭੇਖਾ ॥ ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥ ੧ ॥ ਤੂ ਅਜਰਾਵਹੁ ਅਮਰੁ ਤੂ ਸਭ ਚਾਲਣਹਾਰੀ ॥ ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥ ੧ ॥ ਰਹਾਉ ॥ ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥ ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥ ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥ ੨ ॥ ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥ ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥ ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥ ੩ ॥ ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥ ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥ ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥ ੪ ॥ ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥ ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥ ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥ ੫ ॥ ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥ ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵਿਚਾਰਾ ॥ ੬ ॥ ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥ ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥ ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥ ੭ ॥ ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥ ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥ ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥ ੮ ॥ ੧ ॥ ਮਾਰੂ ਮਹਲਾ ੧ ॥ ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥ ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥ ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥ ੧ ॥ ਬਾਬਾ ਜਗੁ ਫਾਥਾ ਮਹਾ ਜਾਲਿ ॥ ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥ ੧ ॥ ਰਹਾਉ ॥ ਸਤਿਗੁਰੂ ਹੈ ਬੋਹਿਥਾ ਸਬਦਿ ਲੰਘਵਣਹਾਰੁ ॥ ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥ ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥ ੨ ॥ ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥ ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥ ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥ ੩ ॥ ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥ ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥ ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥ ੪ ॥ ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥ ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥ ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥ ੫ ॥ ਹਉਮੈ ਬਿਖੁ ਪਾਇ ਜਗਤੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥