੧੦੧੦
ਉਪਾਇਆ ਸਬਦੁ ਵਸੈ ਬਿਖੁ ਜਾਇ ॥ ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥ ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥ ੬ ॥ ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥ ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥ ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥ ੭ ॥ ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥ ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥ ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥ ੮ ॥ ੨ ॥ ਮਾਰੂ ਮਹਲਾ ੧ ॥ ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥ ਜਿਸ ਕੈ ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥ ਮਾਰਹਿ ਰਾਖਹਿ ਏਕੁ ਤੂ ਬੀਜਉ ਨਾਹੀ ਥਾਉ ॥ ੧ ॥ ਬਾਬਾ ਮੈ ਕੁਚੀਲੁ ਕਾਚਉ ਮਤਿਹੀਨ ॥ ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥ ੧ ॥ ਰਹਾਉ ॥ ਅਵਗਣਿ ਸੁਭਰ ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥ ਸਹਜਿ ਸਬਦਿ ਸੁਖੁ ਊਪਜੈ ਬਿਨੁ ਬਾਗਾ ਧਨੁ ਨਾਹਿ ॥ ਜਿਨ ਕੈ ਨਾਮੁ ਨ ਮਨਿ ਵਸੇ ਸੇ ਬਾਧੇ ਦੂਖ ਸਹਾਹਿ ॥ ੨ ॥ ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥ ਆਗੈ ਪਾਛੈ ਸੁਖੁ ਨਹੀ ਗਾਡੇ ਲਾਦੇ ਛਾਰੁ ॥ ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥ ੩ ॥ ਅਗੈ ਕਿਆ ਜਾਣਾ ਨਾਹਿ ਮੈ ਭੂਲੇ ਤੂ ਸਮਝਾਇ ॥ ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥ ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜਾਇ ॥ ੪ ॥ ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥ ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ ਦੇਖੁ ॥ ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥ ੫ ॥ ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥ ਬੀਜਉ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥ ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥ ੬ ॥ ਨਗਰੀ ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥ ਨਾਰਿ ਨ ਪੁਰਕੁ ਨ ਪੰਖਣੂ ਸਾਚਉ ਚਤੁਰੁ ਸਰੂਪੁ ॥ ਜੋ ਤਿਸੁ ਭਾਵੈ ਸੋ ਥੀਐ ਤੂ ਦੀਪਕੁ ਤੂ ਧੂਪੁ ॥ ੭ ॥ ਗੀਤ ਸਾਦ ਚਾਕੇ ਸੁਣੇ ਬਾਦ ਸਾਦ ਤਨਿ ਰੋਗੁ ॥ ਸਚੁ ਭਾਵੈ ਸਾਚਉ ਚਵੈ ਛੂਟੈ ਸੋਗ ਵਿਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥ ੮ ॥ ੩ ॥ ਮਾਰੂ ਮਹਲਾ ੧ ॥ ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥ ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥ ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥ ੧ ॥ ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥ ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥ ੧ ॥ ਰਹਾਉ ॥ ਅਨਦਿਨੁ ਲਾਲੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥