੧੦੧੧
ਚਾਕਰੀ ਗੋਲੇ ਸਿਰਿ ਮੀਰਾ ॥ ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ ਧੀਰਾ ॥ ਗੁਰ ਪੂਰੇ ਸਾਬਾਸਿ ਹੈ ਕਾਟੇ ਮਨ ਪੀਰਾ ॥ ੨ ॥ ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥ ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥ ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥ ੩ ॥ ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥ ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥ ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥ ੪ ॥ ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥ ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥ ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥ ੫ ॥ ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥ ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥ ਗੁਰ ਪਰਸਾਦੀ ਮੁਕਟੁ ਹੋਇ ਸਾਚੇ ਨਿਜ ਤਾੜੀ ॥ ੬ ॥ ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥ ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥ ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥ ੭ ॥ ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥ ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥ ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥ ੮ ॥ ੪ ॥ ਮਾਰੂ ਮਹਲਾ ੧ ॥ ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥ ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥ ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥ ੧ ॥ ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥ ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥ ੧ ॥ ਰਹਾਉ ॥ ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥ ਲਾਲੈ ਹੁਕਮ ਪਛਾਣਿਆ ਸਦਾ ਰਹੈ ਰਜਾਈ ॥ ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥ ੨ ॥ ਆਪਿ ਸਚਾ ਸਭੁ ਸਚੁ ਹੈ ਗੁਰ ਸਬਦੀ ਬੁਝਾਈ ॥ ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥ ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥ ੩ ॥ ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥ ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥ ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥ ੪ ॥ ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥ ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥ ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥ ੫ ॥ ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥ ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥ ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥ ੬ ॥ ਗੁਰੁ ਸਾਗਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥