੧੦੧੨
ਅੰਮ੍ਰਿਤਸਰੁ ਜੋ ਇਛੇ ਸੋ ਫਲੁ ਪਾਏ ॥ ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥ ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥ ੭ ॥ ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥ ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥ ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥ ੮ ॥ ੫ ॥ ਮਾਰੂ ਮਹਲਾ ੧ ॥ ਹੁਕਮੁ ਭਇਆ ਰਹਨਾ ਨਹੀ ਧੁਰਿ ਫਾਟੇ ਚੀਰੈ ॥ ਏਹੁ ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥ ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥ ੧ ॥ ਕਿਉ ਰਹੀਐ ਉਠਿ ਚਲਣਾ ਬੁਝੁ ਸਬਦ ਬੀਚਾਰਾ ॥ ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥ ੧ ॥ ਰਹਾਉ ॥ ਜਿਉ ਤੂ ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥ ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥ ਮੇਰੇ ਠਾਕੁਰ ਹਥਿ ਵਡਿਆਈਆ ਮੇਲਹਿ ਮਨਿ ਚਾਉ ॥ ੨ ॥ ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥ ਜਿਨਿ ਕੀਆ ਸੋ ਮਨਿ ਵਸੈ ਮੈ ਅਵਰੁ ਨ ਕੋਈ ॥ ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥ ੩ ॥ ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥ ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥ ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥ ੪ ॥ ਜਿਨ ਕੀ ਲੇਖੈ ਪਤਿ ਪਵੈ ਸੇ ਪੂਰੇ ਭਾਈ ॥ ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥ ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥ ੫ ॥ ਖਾਰ ਸਮੁਦ੍ਰੁ ਢੰਢੋਲੀਐ ਇਕੁ ਮਣੀਆ ਪਾਵੈ ॥ ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥ ਗੁਰੁ ਸਾਗਰੁ ਸਤਿ ਸੇਵੀਐ ਦੇ ਤੋਟਿ ਨ ਆਵੈ ॥ ੬ ॥ ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥ ਮੈਲਾ ਊਜਲੁ ਤਾ ਥੀਐ ਪਾਰਸ ਸੰਗਿ ਭੀਜੈ ॥ ਵੰਨੀ ਸਾਚੇ ਲਾਲ ਕੀ ਕਿਨਿ ਕੀਮਤੀ ਕੀਜੈ ॥ ੭ ॥ ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥ ਪੂਛਉ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥ ਨਾਨਕ ਕੀਮਤਿ ਸੋ ਕਰੇ ਪੂਰਾ ਗੁਰ ਗਿਆਨੇ ॥ ੮ ॥ ੬ ॥ ਮਾਰੂ ਮਹਲਾ ੧ ॥ ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਗਰ ਹੇਰੈ ॥ ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥ ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥ ੧ ॥ ਬਾਬਾ ਐਸੀ ਰਵਤ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥ ੧ ॥ ਰਹਾਉ ॥ ਘੋਲੀ ਗੇਰੂ ਰੰਗੁ ਚੜਾਇਆ ਵਸਤਰ ਭੇਖ ਭੇਖਾਰੀ ॥ ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥ ਘਰਿ ਘਰਿ ਮਾਗੈ ਜਗੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥