੧੦੧੩
ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥ ੨ ॥ ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥ ੩ ॥ ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥ ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥ ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥ ੪ ॥ ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥ ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥ ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥ ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥ ੫ ॥ ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥ ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ ਸਿਖ ਕਰੇ ਕਰਿ ਸਬਦਿ ਨ ਚੀਨੈ ਲੰਪਟੁ ਹੈ ਬਾਜਾਰੀ ॥ ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥ ੬ ॥ ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥ ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥ ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥ ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥ ੭ ॥ ਆਸ ਨਿਰਾਸ ਰਹੈ ਸੰਨਿਆਸੀ ਕਸੁ ਸਿਉ ਲਿਵ ਲਾਏ ॥ ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥ ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥ ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥ ੮ ॥ ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥ ੯ ॥ ੭ ॥ ਮਾਰੂ ਮਹਲਾ ੧ ॥ ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥ ੧ ॥ ਸੰਸਾਰੁ ਭਵਜਲੁ ਕਿਉ ਤਰੈ ॥ ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਬਾਰੁ ਅਫਾਰੁ ਟਰੈ ॥ ੧ ॥ ਰਹਾਉ ॥ ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥ ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥