੧੦੧੪
ਦਾਤਿ ਸਮਾਰਿ ਕਰੇ ॥ ੨ ॥ ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥ ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥ ੩ ॥ ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥ ੪ ॥ ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮੁ ਨ ਕਾਲੁ ਟਰੇ ॥ ੫ ॥ ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੁਰਿ ਪਰੇ ॥ ੬ ॥ ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥ ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥ ੭ ॥ ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥ ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥ ੮ ॥ ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥ ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰ ਸਬਦੈ ਜਨਮੁ ਜਰੇ ॥ ੯ ॥ ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥ ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮਰਾਇ ਕਾ ਡੰਡੁ ਪਰੇ ॥ ੧੦ ॥ ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥ ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦੁ ਹਰੇ ॥ ੧੧ ॥ ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥ ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥ ੧੨ ॥ ੮ ॥

ੴ ਸਤਿਗੁਰ ਪਰਸਾਦਿ ॥ ਮਾਰੂ ਕਾਫੀ ਮਹਲਾ ੧ ਘਰੁ ੨ ॥
ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥ ਸਾਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥ ੧ ॥ ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥ ੧ ॥ ਰਹਾਉ ॥ ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥ ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥ ੨ ॥ ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥ ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥ ੩ ॥ ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥ ਪਿਰੁ ਮੁਤੀ ਡੋਹਾਗਣੀ ਤਿਨ ਡੁਖੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥