੧੦੧੫
ਰੈਣਿ ਵਿਹਾਇ ॥ ੪ ॥ ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥ ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥ ੫ ॥ ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥ ਸਚੇ ਸਛਾ ਬੈਹਣਾ ਨਦਰੀ ਨਦਰਿ ਪਿਆਰਿ ॥ ੬ ॥ ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥ ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥ ੭ ॥ ਤਉ ਬਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥ ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹੁ ॥ ੮ ॥ ੧ ॥ ੯ ॥ ਮਾਰੂ ਮਹਲਾ ੧ ॥ ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥ ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥ ੧ ॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥ ੧ ॥ ਰਹਾਉ ॥ ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥ ਆਵਨਿ ਵੰਞਨਿ ਨਾ ਰਹਨਿ ਪੂਰ ਬਰੇ ਪਹੀਆਹ ॥ ੧ ॥ ਮਾਮੇ ਤੇ ਮਾਮਾਣੀਆ ਭਾਇਰ ਬਾਪ ਨ ਮਾਉ ॥ ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥ ੩ ॥ ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥ ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥ ੪ ॥ ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥ ਸਾਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥ ੫ ॥ ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥ ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥ ੬ ॥ ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥ ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥ ੭ ॥ ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥ ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥ ੮ ॥ ੨ ॥ ੧੦ ॥ ਮਾਰੂ ਮਹਲਾ ੧ ॥ ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥ ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥ ੧ ॥ ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥ ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥ ੧ ॥ ਰਹਾਉ ॥ ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥ ੨ ॥ ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥ ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਨਿਸਿ ਰਹੈ ਲਿਵ ਲਾਇ ॥ ੩ ॥ ਰਾਜੰ ਰੰਗੰ ਰੋਪੰ ਮਾਲੰ ਜੋਬਨੁ ਤੇ ਜੂਆਰੀ ॥ ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥ ੪ ॥ ਜਗਿ ਚਤੁਰੁ ਸਿਆਣਾ ਬਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥ ਨਾਉ ਵਿਸਾਰਹਿ ਬੇਦੁ ਸਮਾਲਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥