੧੦੧੬
ਬਿਖੁ ਭੂਲੇ ਲੇਖਾਰੀ ॥ ੫ ॥ ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥ ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥ ੬ ॥ ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥ ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥ ੭ ॥ ੩ ॥ ੧੧ ॥

ਮਾਰੂ ਮਹਲਾ ੩ ਘਰੁ ੫ ਅਸਟਪਦੀ ੴ ਸਤਿਗੁਰ ਪਰਸਾਦਿ ॥
ਜਿਸ ਨੋ ਪ੍ਰੇਮੁ ਮੰਨਿ ਵਸਾਏ ॥ ਸਾਚੈ ਸਬਦਿ ਸਹਜਿ ਸੁਭਾਏ ॥ ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ਕਾਰੀ ਜੀਉ ॥ ੧ ॥ ਆਪੇ ਮੇਲੇ ਆਪਿ ਮਿਲਾਏ ॥ ਆਪਣਾ ਪਿਆਰੁ ਆਪੇ ਲਾਏ ॥ ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥ ੧ ॥ ਰਹਾਉ ॥ ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥ ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥ ੨ ॥ ਸੰਜੋਗੀ ਧਨ ਪਿਰ ਮੇਲਾ ਹੋਵੈ ॥ ਗੁਰਮਤਿ ਵਿਚਹੁ ਦੁਰਮਤਿ ਖੋਵੈ ॥ ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਜੀਉ ॥ ੩ ॥ ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥ ੪ ॥ ਏਹੁ ਸਬਦੁ ਸਾਰੁ ਜਿਸ ਨੋ ਲਾਏ ॥ ਗੁਰਮੁਖਿ ਤ੍ਰਿਸਨਾ ਭੁਖ ਗਵਾਏ ॥ ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥ ੫ ॥ ਅਗਮ ਨਿਗਮੁ ਸਤਿਗੁਰੂ ਦਿਖਾਇਆ ॥ ਕਰਿ ਕਿਰਪਾ ਅਪਨੈ ਘਰਿ ਆਇਆ ॥ ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥ ੬ ॥ ਗੁਰਮੁਖਿ ਹੋਵੈ ਸੋ ਤਤੁ ਪਾਏ ॥ ਆਪਣਾ ਆਪੁ ਵਿਚਹੁ ਗਵਾਏ ॥ ਸਤਿਗੁਰ ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥ ੭ ॥ ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥ ਇਕਨਾ ਗੁਰਮੁਖਿ ਹਉਮੈ ਮਾਰੀ ॥ ਸਚੈ ਸਬਦਿ ਰਤੇ ਬੇਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥ ੮ ॥ ਗੁਰਮੁਖਿ ਜਿਨੀ ਨਾਮੁ ਨ ਪਾਇਆ ॥ ਮਨਮੁਖਿ ਬਿਰਥਾ ਜਨਮੁ ਗਵਾਇਆ ॥ ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ ਗੁਰ ਬੀਚਾਰੀ ਜੀਉ ॥ ੯ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥ ਗੁਰਿ ਪੂਰੈ ਜੁਗ ਚਾਰੇ ਜਾਤਾ ॥ ਜਿਸੁ ਤੂ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥ ੧੦ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥