੧੦੧੭
ਮਾਰੂ ਮਹਲਾ ੫ ਘਰੁ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥ ੧ ॥ ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥ ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥ ੧ ॥ ਰਹਾਉ ॥ ਰਤਨ ਜਵੇਹਰ ਬਨਜਨਿ ਆਇਓ ਕਾਲਰੁ ਲਾਦਿ ਚਲਾਇਓ ॥ ੨ ॥ ਜਿਹ ਘਰ ਮਹਿ ਤੁਧੁ ਰਹਨਾ ਬਸਨਾ ਸੋ ਘਰੁ ਚੀਤਿ ਨ ਆਇਓ ॥ ੩ ॥ ਅਟਲ ਅਖੰਡ ਪ੍ਰਾਣ ਸੁਖਦਾਈ ਇਕ ਨਿਮਖ ਨਹੀ ਤੁਝੁ ਗਾਇਓ ॥ ੪ ॥ ਜਹਾ ਜਾਣਾ ਸੋ ਥਾਨੁ ਵਿਸਾਰਓ ਇਕ ਨਿਮਖ ਨਹੀ ਮਨੁ ਲਾਇਓ ॥ ੫ ॥ ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ ਇਸ ਹੀ ਮਹਿ ਉਰਝਾਇਓ ॥ ੬ ॥ ਜਿਤੁ ਕੋ ਲਾਇਓ ਤਿਤ ਹੀ ਲਾਗਾ ਤੈਸੇ ਕਰਮ ਕਮਾਇਓ ॥ ੭ ॥ ਜਉ ਭਇਓ ਕ੍ਰਿਪਾਲੁ ਤਾ ਸਾਧਸੰਗੁ ਪਾਇਆ ਜਨ ਨਾਨਕ ਬ੍ਰਹਮੁ ਧਿਆਇਓ ॥ ੮ ॥ ੧ ॥ ਮਾਰੂ ਮਹਲਾ ੫ ॥ ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥ ਹਰਿ ਨਾਮ ਰਸੁ ਰਸਨਾ ਉਚਾਰੈ ਮਿਸਟ ਗੂੜਾ ਰੰਗੁ ॥ ਮੇਰੇ ਮਾਨ ਕੋ ਅਸਥਾਨੁ ॥ ਮੀਤ ਸਾਜਨ ਸਖਾ ਬੰਧਪੁ ਅੰਤਰਜਾਮੀ ਜਾਨੁ ॥ ੧ ॥ ਰਹਾਉ ॥ ਸੰਸਾਰ ਸਾਗਰੁ ਜਿਨਿ ਉਪਾਇਓ ਸਰਣਿ ਪ੍ਰਭ ਕੀ ਗਹੀ ॥ ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮ ਕੰਕਰੁ ਕਿਛੁ ਨ ਕਹੀ ॥ ੨ ॥ ਮੋਖ ਮੁਕਤਿ ਦੁਆਰਿ ਜਾ ਕੈ ਸੰਤ ਰਿਦਾ ਭੰਡਾਰੁ ॥ ਜੀਅ ਜੁਗਤਿ ਸੁਜਾਣੁ ਸੁਆਮੀ ਸਦਾ ਰਾਖਣਹਾਰੁ ॥ ੩ ॥ ਦੂਖ ਦਰਦ ਕਲੇਸ ਬਿਨਸਹਿ ਜਿਸੁ ਬਸੈ ਮਨ ਮਾਹਿ ॥ ਮਿਰਤੁ ਨਰਕੁ ਅਸਥਾਨ ਬਿਖੜੇ ਬਿਖੁ ਨ ਪੋਹੈ ਤਾਹਿ ॥ ੪ ॥ ਰਿਧਿ ਸਿਧਿ ਨਵ ਨਿਧਿ ਜਾ ਕੈ ਅੰਮ੍ਰਿਤਾ ਪਰਵਾਹ ॥ ਆਦਿ ਅੰਤੇ ਮਧਿ ਪੂਰਨ ਊਚ ਅਗਮ ਅਗਾਹ ॥ ੫ ॥ ਸਿਧ ਸਾਧਿਕ ਦੇਵ ਮੁਨਿ ਜਨ ਬੇਦ ਕਰਹਿ ਉਚਾਰੁ ॥ ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ ਨਹੀ ਅੰਤੁ ਪਾਰਾਵਾਰੁ ॥ ੬ ॥ ਅਨਿਕ ਪ੍ਰਾਛਤ ਮਿਟਹਿ ਖਿਨ ਮਹਿ ਰਿਦੈ ਜਪਿ ਭਗਵਾਨ ॥ ਪਾਵਨਾ ਤੇ ਮਹਾ ਪਾਵਨ ਕੋਟਿ ਦਾਨ ਇਸਨਾਨ ॥ ੭ ॥ ਬਲ ਬੁਧਿ ਸੁਧਿ ਪਰਾਣ ਸਰਬਸੁ ਸੰਤਨਾ ਕੀ ਰਾਸਿ ॥ ਬਿਸਰੁ ਨਾਹੀ ਨਿਮਖ ਮਨ ਤੇ ਨਾਨਕ ਕੀ ਅਰਦਾਸਿ ॥ ੮ ॥ ੨ ॥ ਮਾਰੂ ਮਹਲਾ ੫ ॥ ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥ ਕਾਜੁ ਉਆ ਕੋ ਲੇ ਸਵਾਰਿਓ ਤਿਲੁ ਨ ਦੀਨੋ ਦੋਸੁ ॥ ੧ ॥ ਮਨੁ ਮੇਰੇ ਰਾਮ ਰਉ ਨਿਤ ਨੀਤਿ ॥ ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ ਕੀ ਰੀਤਿ ॥ ੧ ॥ ਰਹਾਉ ॥ ਚਰਣ ਤਲੈ ਉਗਾਹਿ ਬੇਸਿਓ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥