੧੦੧੮
ਸ੍ਰਮੁ ਨ ਰਹਿਓ ਸਰੀਰਿ ॥ ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥ ੨ ॥ ਚੰਦਨ ਅਗਰ ਕਪੂਰ ਲੇਪਨ ਤਿਸ ਸੰਗੇ ਨਹੀ ਪ੍ਰੀਤਿ ॥ ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥ ੩ ॥ ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥ ੪ ॥ ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥ ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥ ੫ ॥ ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥ ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥ ੬ ॥ ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥ ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥ ੭ ॥ ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥ ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥ ੮ ॥ ੩ ॥

ਮਾਰੂ ਮਹਲਾ ੫ ਘਰੁ ੪ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥ ੧ ॥ ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥ ੨ ॥ ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥ ੩ ॥ ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥ ੪ ॥ ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥ ੫ ॥ ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥ ੬ ॥ ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥ ੭ ॥ ਕਹੁ ਨਾਨਕ ਤਿਸ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥ ੮ ॥ ੧॥ ੪ ॥ ਮਾਰੂ ਮਹਲਾ ੫ ॥ ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥ ੧ ॥ ਰਹਾਉ ॥ ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥ ੧ ॥ ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥ ੨ ॥ ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥ ੩ ॥ ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥ ੪ ॥ ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥ ੫ ॥ ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥ ੬ ॥ ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥ ੭ ॥ ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥ ੮ ॥ ੨ ॥ ੫ ॥ ਮਾਰੂ ਮਹਲਾ ੫ ॥ ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥