੧੦੧੯
ਜਪਿ ਸਦ ਜੀਵਨਾ ॥ ੧ ॥ ਰਹਾਉ ॥ ਪੀਵਨਾ ਜਿਤੁ ਮਨੁ ਆਘਾਵੈ ਨਾਮੁ ਅੰਮ੍ਰਿਤ ਰਸੁ ਪੀਵਨਾ ॥ ੧ ॥ ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥ ੨ ॥ ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥ ੩ ॥ ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥ ੪ ॥ ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥ ੫ ॥ ਮਾਤਿਆ ਹਰਿ ਰਸ ਮਹਿ ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥ ੬ ॥ ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥ ੭ ॥ ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥ ੮ ॥ ੩ ॥ ੬ ॥

ਮਾਰੂ ਮਹਲਾ ੫ ਘਰੁ ੮ ਅੰਜੁਲੀਆ ੴ ਸਤਿਗੁਰ ਪ੍ਰਸਾਦਿ ॥
ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥ ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥ ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥ ੧ ॥ ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥ ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥ ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥ ੨ ॥ ਜਾਗਤ ਸੂਤਾ ਭਰਮਿ ਵਿਗੂਤਾ ॥ ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥ ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥ ੩ ॥ ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥ ਮੋਹ ਮਗਨ ਮਨੁ ਵਿਆਪਿਆ ਚਿੰਦਾ ॥ ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥ ੪ ॥ ਸੰਸਾਰੈ ਮਹਿ ਸਹਸਾ ਬਿਆਪੈ ॥ ਅਕਥ ਕਥਾ ਅਗੋਚਰ ਨਹੀ ਜਾਪੈ ॥ ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥ ੫ ॥ ਛੋਡਿ ਬਹੈ ਤਉ ਛੂਟੈ ਨਾਹੀ ॥ ਜਉ ਸੰਚੈ ਤਉ ਭਉ ਮਨ ਮਾਹੀ ॥ ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥ ੬ ॥ ਜੋ ਸੂਰਾ ਤਿਸ ਹੀ ਹੋਇ ਮਰਣਾ ॥ ਜੋ ਭਾਗੈ ਤਿਸੁ ਜੋਨੀ ਫਿਰਣਾ ॥ ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥ ੭ ॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਕਰਿ ਕਰਿ ਵੇਖੈ ਅਪਣੇ ਜਚਨਾ ॥ ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥ ੮ ॥ ੧ ॥ ੭ ॥ ਮਾਰੂ ਮਹਲਾ ੫ ॥ ਬਿਰਖੈ ਹੇਠਿ ਸਭਿ ਜੰਤ ਇਕਠੇ ॥ ਇਕਿ ਤਤੇ ਇਕਿ ਬੋਲਨਿ ਮਿਠੇ ॥ ਅਸਟੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥ ੧ ॥ ਪਾਪ ਕਰੇਦੜ ਸਰਪਰ ਮੁਠੇ ॥ ਅਜਰਾਈਲਿ ਫੜੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥