੧੦੨
ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥ ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥ ੩ ॥ ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥ ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥ ੪ ॥ ੧੮ ॥ ੨੫ ॥ ਮਾਝ ਮਹਲਾ ੫ ॥ ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥ ੧ ॥ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥ ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥ ੨ ॥ ਜਨਮ ਜਨਮ ਕਾ ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ ਸੂਕਾ ਹਰਿਆ ॥ ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥ ੩ ॥ ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥ ੪ ॥ ੧੯ ॥ ੨੬ ॥ ਮਾਝ ਮਹਲਾ ੫ ॥ ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥ ੧ ॥ ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥ ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥ ੨ ॥ ਸੇ ਵਡਭਾਗੀ ਜਿਨਿ ਤੁਮ ਜਾਣੇ ॥ ਸਭ ਕੈ ਮਧੇ ਅਲਿਪਤ ਨਿਰਬਾਣੇ ॥ ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥ ੩ ॥ ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥ ੪ ॥ ੨੦ ॥ ੨੭ ॥ ਮਾਝ ਮਹਲਾ ੫ ॥ ਤੂੰ ਪੇਡੁ ਸਾਖ ਤੇਰੀ ਫੂਲੀ ॥ ਤੂੰ ਸੂਖਮੁ ਹੋਆ ਅਸਥੂਲੀ ॥ ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥ ੧ ॥ ਤੂੰ ਸੂਤੁ ਮਣੀਏ ਭੀ ਤੂੰਹੈ ॥ ਤੂੰ ਗੰਠੀ ਮੇਰੁ ਸਿਰਿ ਤੂੰਹੈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥ ੨ ॥ ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥ ੩ ॥ ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥