੧੦੨੦
ਫੜਿ ਕੁਠੇ ॥ ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥ ੨ ॥ ਸੰਗਿ ਨ ਕੋਈ ਭਈਆ ਬੇਬਾ ॥ ਮਾਲੁ ਜੋਬਨੁ ਧਨੁ ਛੋਡਿ ਵਞੇਸਾ ॥ ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥ ੩ ॥ ਖੁਸਿ ਖੁਸਿ ਲੈਦਾ ਵਸਤੁ ਪਰਾਈ ॥ ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥ ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ ਜਾਣੀਆ ॥ ੪ ॥ ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥ ਬਹੁਤੁ ਸਜਾਇ ਪਇਆ ਦੇਸਿ ਲੰਮੈ ॥ ਜਿਨਿ ਕੀਤਾ ਤਿਸੈ ਨ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥ ੫ ॥ ਖਾਲਕ ਥਾਵਹੁ ਭੁਲਾ ਮੁਠਾ ॥ ਦੁਨੀਆ ਖੇਲੁ ਬੁਰਾ ਰੁਠ ਤੁਠਾ ॥ ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ ਆਪਣ ਭਾਣੀਆ ॥ ੬ ॥ ਮਉਲਾ ਖੇਲ ਕਰੇ ਸਭਿ ਆਪੇ ॥ ਇਕਿ ਕਢੇ ਇਕਿ ਲਹਰਿ ਵਿਆਪੇ ॥ ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥ ੭ ॥ ਮਿਹਰ ਕਰੇ ਤਾ ਖਸਮੁ ਧਿਆਈ ॥ ਸੰਤਾ ਸੰਗਤਿ ਨਰਕਿ ਨ ਪਾਈ ॥ ਅੰਮ੍ਰਿਤ ਨਾਮ ਦਾਨੁ ਨਾਨਕ ਕਉ ਗੁਣ ਗੀਤਾ ਨਿਤ ਵਖਾਣੀਆ ॥ ੮ ॥ ੨ ॥ ੮ ॥ ੧੨ ॥ ੨੦ ॥

ਮਾਰੂ ਸੋਲਹੇ ਮਹਲਾ ੧ ੴ ਸਤਿਗੁਰ ਪਰਸਾਦਿ ॥
ਸਾਚਾ ਸਚੁ ਸੋਈ ਅਵਰੁ ਨ ਕੋਈ ॥ ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥ ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥ ੧ ॥ ਆਪਿ ਉਪਾਏ ਆਪਿ ਖਪਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥ ੨ ॥ ਆਪੇ ਦਾਨਾ ਆਪੇ ਬੀਨਾ ॥ ਆਪੇ ਆਪੁ ਉਪਾਇ ਪਤੀਨਾ ॥ ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥ ੩ ॥ ਆਪੇ ਸਸਿ ਸੂਰਾ ਪੂਰੋ ਪੂਰਾ ॥ ਆਪੇ ਗਿਆਨਿ ਧਿਆਨਿ ਗੁਰ ਸੂਰਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥ ੪ ॥ ਆਪੇ ਪੁਰਖੁ ਆਪੇ ਹੀ ਨਾਰੀ ॥ ਆਪੇ ਪਾਸਾ ਆਪੇ ਸਾਰੀ ॥ ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥ ੫ ॥ ਆਪੇ ਭਵਰੁ ਫੁਲੁ ਫਲੁ ਤਰਵਰੁ ॥ ਆਪੇ ਜਲੁ ਥਲੁ ਸਾਗਰੁ ਸਰਵਰੁ ॥ ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥ ੬ ॥ ਆਪੇ ਦਿਨਸੁ ਆਪੇ ਹੀ ਰੈਣੀ ॥ ਆਪਿ ਪਤੀਜੈ ਗੁਰ ਕੀ ਬੈਣੀ ॥ ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥ ੭ ॥ ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥