੧੦੨੧
ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥ ੮ ॥ ਆਪੇ ਧਨਖੁ ਆਪੇ ਸਰਬਾਣਾ ॥ ਆਪੇ ਸੁਘੜੁ ਸਰੂਪੁ ਸਿਆਣਾ ॥ ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥ ੯ ॥ ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ ਸੰਜੋਗੀ ਧਰਤੀ ਮਾਤਾ ॥ ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥ ੧੦ ॥ ਆਪੇ ਮਛੁਲੀ ਆਪੇ ਜਾਲਾ ॥ ਆਪੇ ਗਊ ਆਪੇ ਰਖਵਾਲਾ ॥ ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥ ੧੧ ॥ ਆਪੇ ਜੋਗੀ ਆਪੇ ਭੋਗੀ ॥ ਆਪੇ ਰਸੀਆ ਪਰਮ ਸੰਜੋਗੀ ॥ ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥ ੧੨ ॥ ਖਾਣੀ ਬਾਣੀ ਤੁਝਹਿ ਸਮਾਣੀ ॥ ਜੋ ਦੀਸੈ ਸਭ ਆਵਣ ਜਾਣੀ ॥ ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥ ੧੩ ॥ ਸਬਦੁ ਬੁਝਾਏ ਸਤਿਗੁਰੁ ਪੂਰਾ ॥ ਸਰਬੁ ਕਲਾ ਸਾਚੇ ਭਰਪੂਰਾ ॥ ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥ ੧੪ ॥ ਕਾਲੁ ਬਿਕਾਲੁ ਭਏ ਦੇਵਾਨੇ ॥ ਸਬਦੁ ਸਹਜ ਰਸੁ ਅੰਤਰਿ ਮਾਨੇ ॥ ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਰੇ ॥ ੧੫ ॥ ਆਪਿ ਨਿਰਾਲਮੁ ਗੁਰ ਗਮ ਗਿਆਨਾ ॥ ਜੋ ਦੀਸੈ ਤੁਝ ਮਾਹਿ ਸਮਾਨਾ ॥ ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥ ੧੬ ॥ ੧ ॥ ਮਾਰੂ ਮਹਲਾ ੧ ॥ ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥ ੧ ॥ ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥ ਕੋਇ ਨ ਮੇਟੈ ਸਾਚੇ ਲੇਖੈ ॥ ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥ ੨ ॥ ਪੰਚ ਚੋਰ ਚੰਚਲੁ ਚਿਤ ਚਾਲਹਿ ॥ ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥ ੩ ॥ ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥ ਮਨਸਾ ਮਾਰਿ ਮਨੈ ਸਿਉ ਲੂਝੈ ॥ ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥ ੪ ॥ ਆਪੇ ਸੁਰਗੁ ਮਛੁ ਪਇਆਲਾ ॥ ਆਪੇ ਜੋਤਿ ਸਰੂਪੀ ਬਾਲਾ ॥ ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥ ੫ ॥ ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥ ੬ ॥ ਕਰਿ ਕਰਿ ਥਾਕੀ ਮੀਤ ਘਨੇਰੇ ॥ ਕੋਇ ਨ ਕਾਟੈ ਅਵਗੁਣ ਮੇਰੇ ॥ ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥ ੭ ॥ ਭੂਲੇ ਚੂਕੇ ਮਾਰਗਿ ਪਾਵਹਿ ॥ ਆਪਿ ਭੁਲਾਇ ਤੂਹੈ ਸਮਜਾਵਹਿ ॥ ਬਿਨੁ ਨਾਵੈ ਮੈ ਅਵਰੁ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥