੧੦੨੨
ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥ ੮ ॥ ਗੰਗਾ ਜਮੁਨਾ ਕੇਲ ਕੇਦਾਰਾ ॥ ਕਾਸੀ ਕਾਂਤੀ ਪੁਰੀ ਦੁਆਰਾ ॥ ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥ ੯ ॥ ਆਪੇ ਸਿਧ ਸਾਧਿਕੁ ਵੀਚਾਰੀ ॥ ਆਪੇ ਰਾਜਨੁ ਪੰਚਾ ਕਾਰੀ ॥ ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥ ੧੦ ॥ ਆਪੇ ਕਾਜੀ ਆਪੇ ਮੁਲਾ ॥ ਆਪਿ ਅਭੁਲੁ ਨ ਕਬਹੂ ਭੁਲਾ ॥ ਆਪੇ ਮਿਹਰ ਦਇਆ ਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥ ੧੧ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਸਭਸੈ ਦਾਤਾ ਤਿਲੁ ਨ ਤਮਾਈ ॥ ਭਰਪੁਰਿ ਧਾਰਿ ਰਹਿਆ ਸਾਲਾਹੀ ਅਗਮ ਅਪਾਰੈ ॥ ਸਾਚੇ ਸਿਰਜਣਹਾਰ ਮੁਰਾਰੈ ॥ ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥ ੧੩ ॥ ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥ ਊਭੇ ਸੇਵਹਿ ਅਲਖ ਅਪਾਰੈ ॥ ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥ ੧੪ ॥ ਸਾਚੀ ਕੀਰਤਿ ਸਾਚੀ ਬਾਣੀ ॥ ਹੋਰ ਨ ਦੀਸੈ ਬੇਦ ਪੁਰਾਣੀ ॥ ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥ ੧੫ ॥ ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥ ਕਉਣੁ ਨ ਮੂਆ ਕਉਣੁ ਨ ਮਰਸੀ ॥ ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥ ੧੬ ॥ ੨ ॥ ਮਾਰੂ ਮਹਲਾ ੧ ॥ ਦੂਜੀ ਦੁਰਮਤਿ ਅੰਨੀ ਬੋਲੀ ॥ ਕਾਮ ਕ੍ਰੋਧ ਕੀ ਕਚੀ ਚੋਲੀ ॥ ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥ ੧ ॥ ਅੰਤਰਿ ਅਗਨਿ ਜਲੈ ਭੜਕਾਰੇ ॥ ਮਨਮੁਖੁ ਤਕੇ ਕੁੰਡਾ ਚਾਰੇ ॥ ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਏ ਸਾਚੇ ਹਾਥਿ ਵਡਾਈ ਹੇ ॥ ੨ ॥ ਕਾਮ ਕ੍ਰੋਧੁ ਅਹੰਕਾਰੁ ਨਿਵਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥ ੩ ॥ ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥ ਮੂਰਤਿ ਸੂਰਤਿ ਕਰਿ ਆਪਾਰਾ ॥ ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥ ੪ ॥ ਤੁਝ ਹੀ ਕੀਆ ਜੰਮਣ ਮਰਣਾ ॥ ਗੁਰ ਤੇ ਸਮਝ ਪੜੀ ਕਿਆ ਡਰਣਾ ॥ ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥ ੫ ॥ ਨਿਜ ਘਰਿ ਬੈਸਿ ਰਹੇ ਭਉ ਖਾਇਆ ॥ ਧਾਵਤ ਰਾਖੇ ਠਾਕਿ ਰਹਾਇਆ ॥ ਕਮਲ ਬਿਗਾਸ ਹਰੇ ਸਰ ਸੁਭਰ ਆਤਮਰਾਮੁ ਸਖਾਈ ਹੇ ॥ ੬ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਕਿਉ ਰਹੀਐ ਚਲਣਾ ਪਰਥਾਏ ॥ ਸਚਾ ਅਮਰੁ ਸਚੇ ਅਮਰਾਪੁਰਿ ਸੋ ਸਚੁ ਮਿਲੈ ਵਡਾਈ ਹੇ ॥ ੭ ॥ ਆਪਿ ਉਪਾਇਆ ਜਗਤੁ ਸਬਾਇਆ ॥ ਜਿਨਿ ਸਿਰਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥