੧੦੨੩
ਤਿਨਿ ਧੰਧੈ ਲਾਇਆ ॥ ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥ ੮ ॥ ਐਥੈ ਗੋਇਲੜਾ ਦਿਨ ਚਾਰੇ ॥ ਖੇਲੁ ਤਮਾਸਾ ਧੁੰਧੂਕਾਰੇ ॥ ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥ ੯ ॥ ਤਿਨ ਕਉ ਤਖਤਿ ਮਿਲੀ ਵਡਿਆਈ ॥ ਨਿਰਭਉ ਮਨਿ ਵਸਿਆ ਲਿਵ ਲਾਈ ॥ ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥ ੧੦ ॥ ਸਾਚੀ ਨਗਰੀ ਤਖਤੁ ਸਵਾਚਾ ॥ ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥ ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥ ੧੧ ॥ ਗਣਤ ਗਣੀਐ ਸਹਸਾ ਜੀਐ ॥ ਕਿਉ ਸੁਖੁ ਪਾਵੈ ਦੂਐ ਤੀਐ ॥ ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥ ੧੨ ॥ ॥ ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥ ਸਾਚਾ ਰਵਿ ਰਹਿਆ ਮਨੁ ਰਾਤਾ ॥ ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥ ੧੩ ॥ ਜੀਭ ਰਸਾਇਣਿ ਸਾਚੈ ਰਾਤੀ ॥ ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥ ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥ ੧੪ ॥ ਰਖਿ ਰਖਿ ਪੇਰ ਧਰੇ ਪਉ ਧਰਣਾ ॥ ਜਤ ਕਤ ਦੇਖਉ ਤੇਰੀ ਸਰਣਾ ॥ ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥ ੧੫ ॥ ਅੰਤ ਕਾਲਿ ਕੋ ਬੇਲੀ ਨਾਹੀ ॥ ਗੁਰਮੁਖਿ ਜਾਤਾ ਤੁਧੁ ਸਾਲਾਹੀ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥ ੧੬ ॥ ੩ ॥ ਮਾਰੂ ਮਹਲਾ ੧ ॥ ਆਦਿ ਜੁਗਾਦਿ ਅਪਰ ਅਪਾਰੇ ॥ ਆਦਿ ਨਿਰੰਜਨ ਖਸਮ ਹਮਾਰੇ ॥ ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥ ੧ ॥ ਕੇਤੜਿਆ ਜੁਗ ਧੁੰਧੂਕਾਰੈ ॥ ਤਾੜੀ ਲਾਈ ਸਿਰਜਣਹਾਰੈ ॥ ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥ ੨ ॥ ਸਤਜੁਗਿ ਸਤੁ ਸੰਤੋਖੁ ਸਰੀਰਾ ॥ ਸਤਿ ਸਤਿ ਵਰਤੈ ਗਹਿਰ ਗੰਭੀਰਾ ॥ ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥ ੩ ॥ ਸਤ ਸੰਤੋਖੀ ਸਤਿਗੁਰੁ ਪੂਰਾ ॥ ਗੁਰ ਕਾ ਸਬਦੁ ਮਨੇ ਸੋ ਸੂਰਾ ॥ ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥ ੪ ॥ ਸਤਜੁਗਿ ਸਾਚੁ ਕਹੈ ਸਭੁ ਕੋਈ ॥ ਸਚਿ ਵਰਤੈ ਸਾਚਾ ਸੋਈ ॥ ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥ ੫ ॥ ਤ੍ਰੇਤੈ ਧਰਮ ਕਲਾ ਇਕ ਚੂਕੀ ॥ ਤੀਨਿ ਚਰਣ ਇਕ ਦੁਬਿਧਾ ਸੂਕੀ ॥ ਗੁਰਮੁਖਿ ਹੋਵੇ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥ ੬ ॥ ਮਨਮੁਖਿ ਕਦੇ ਨ ਦਰਗਹ ਸੀਝੈ ॥ ਬਿਨੁ ਸਬਦੈ ਕਿਉ ਅੰਤਰੁ ਰੀਝੈ ॥ ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥ ੭ ॥ ਦਇਆ ਦੁਆਪੁਰਿ ਅਧੀ ਹੋਈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥