੧੦੨੪
ਗੁਰਮੁਖਿ ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥ ੮ ॥ ਰਾਜੇ ਧਰਮੁ ਕਰਹਿ ਪਰਥਾਏ ॥ ਆਸਾ ਬੰਧੇ ਦਾਨੁ ਕਰਾਏ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥ ੯ ॥ ਕਰਮ ਧਰਮ ਕਰਿ ਮੁਕਤਿ ਮੰਗਾਹੀ ॥ ਮੁਕਤਿ ਪਦਾਰਥੁ ਸਬਦਿ ਸਲਾਹੀ ॥ ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥ ੧੦ ॥ ਮਾਇਆ ਮਮਤਾ ਛੋਡੀ ਨ ਜਾਈ ॥ ਸੇ ਛੂਟੇ ਸਚੁ ਕਾਰ ਕਮਾਈ ॥ ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥ ੧੧ ॥ ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ ਜਿਉ ਤੁਧੁ ਭਵੈ ਤਿਵੈ ਚਲਾਵਹਿ ॥ ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥ ੧੨ ॥ ਕਲੀ ਕਾਲ ਮਹਿ ਇਕ ਕਲ ਰਾਖੀ ॥ ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥ ੧੩ ॥ ਸਤਿਗੁਰੁ ਵੇਪਰਵਾਹੁ ਸਿਰੰਦਾ ॥ ਨਾ ਜਮ ਕਾਣਿ ਨ ਛੰਦਾ ਬੰਦਾ ॥ ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥ ੧੪ ॥ ਗੁਰ ਮਹਿ ਆਪੁ ਰਖਿਆ ਕਰਤਾਰੇ ॥ ਗੁਰਮੁਖਿ ਕੋਟਿ ਅਸੰਖ ਉਧਾਰੇ ॥ ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥ ੧੫ ॥ ਸਗਲੇ ਜਾਚਹਿ ਗੁਰ ਭੰਡਾਰੀ ॥ ਆਪਿ ਨਿਰੰਜਨੁ ਅਲਖੁ ਅਪਾਰੀ ॥ ਨਾਨਕੁ ਸਾਚ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥ ੧੬ ॥ ੪ ॥ ਮਾਰੂ ਮਹਲਾ ੧ ॥ ਸਾਚੈ ਮੇਲੇ ਸਬਦਿ ਮਿੁਲਾਏ ॥ ਜਾ ਤਿਸੁ ਭਾਣਾ ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥ ੧ ॥ ਜਿਸ ਕੇ ਚਾਕਰ ਤਿਸ ਕੀ ਸੇਵਾ ॥ ਸਬਦਿ ਪਤੀਜੈ ਅਲਖ ਅਭੇਵਾ ॥ ਭਗਤਾ ਕਾ ਗੁਣਕਾਰੀ ਕਰਤਾ ਬਕਸਿ ਲਏ ਵਡਿਆਈ ਹੇ ॥ ੨ ॥ ਦੇਦੇ ਤੋਟਿ ਨ ਆਵੈ ਸਾਚੇ ॥ ਲੈ ਲੈ ਮੁਕਰਿ ਪਉਦੇ ਕਾਚੇ ॥ ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥ ੩ ॥ ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ ਸਾਚੇ ਕੀ ਲਿਵ ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥ ੪ ॥ ਕੂੜੇ ਆਵੈ ਕੂੜੇ ਜਾਵੈ ॥ ਕੂੜੇ ਰਾਤੀ ਕੂੜੁ ਕਮਾਵੈ ॥ ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥ ੫ ॥ ਕੂੜਿ ਮੁਠੀ ਠਗੀ ਠਗਵਾੜੀ ॥ ਜਿਉ ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥ ੬ ॥ ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ ਸਾਚੀ ਵਡਿਆਈ ॥ ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥