੧੦੨੫
ਮਿਲਾਈ ਹੇ ॥ ੭ ॥ ਨਾਵਹੁ ਭੁਲੀ ਚੋਟਾ ਖਾਏ ॥ ਬਹੁਤੁ ਸਿਆਣਪ ਭਰਮੁ ਨ ਜਾਏ ॥ ਪਚਿ ਪਚਿ ਮੁਏ ਅਚੇਤ ਨ ਚੇਟਹਿ ਅਜਗਰਿ ਭਾਰਿ ਲਦਾਈ ਹੇ ॥ ੮ ॥ ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ ਮੈ ਦੇਖਾਲਿਹੁ ਤਿਸੁ ਸਾਲਾਹੀ ॥ ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰੁ ਸਿਉ ਬਣਤ ਬਣਾਈ ਹੇ ॥ ੯ ॥ ਪ੍ਰਭ ਕੀ ਗਤਿ ਮਿਤਿ ਕੋਈ ਨ ਪਾਵੈ ॥ ਜੇ ਕੋ ਵਡਾ ਕਹਾਇ ਵਡਾਈ ਖਾਵੈ ॥ ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥ ੧੦ ॥ ਵਡੀ ਵਡਿਆਈ ਵੇਪਰਵਾਹੇ ॥ ਆਪਿ ਉਪਾਏ ਦਾਨੁ ਸਮਾਹੇ ॥ ਆਪਿ ਦਇਆਲੁ ਦੁਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥ ੧੧॥ ਇਕਿ ਸੋਗੀ ਇਕਿ ਰੋਗਿ ਵਿਆਪੇ ॥ ਜੋ ਕਿਛੁ ਕਰੇ ਸੁ ਆਪੇ ਆਪੇ ॥ ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥ ੧੨ ॥ ਇਕਿ ਨਾਗੇ ਭੂਖੇ ਭਵਹਿ ਭਵਾਏ ॥ ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥ ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥ ੧੩ ॥ ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥ ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪ ॥ ਗੁਰਮਤਿ ਛੋਡਹਿ ਉਝੜਿ ਜਾਈ ॥ ਮਨਮੁਖਿ ਰਾਮੁ ਨ ਜਪੈ ਅਵਾਈ ॥ ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥ ੧੫ ॥ ਹੁਕਮੇ ਆਵੈ ਹੁਕਮੇ ਜਾਵੈ ॥ ਬੂਝੈ ਹੁਕਮੁ ਸੋ ਸਾਚਿ ਸਮਾਵੈ ॥ ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥ ੧੬ ॥ ੫ ॥ ਮਾਰੂ ਮਹਲਾ ੧ ॥ ਆਪੇ ਕਰਤਾ ਪੁਰਖੁ ਬਿਧਾਤਾ ॥ ਜਿਨਿ ਆਪੇ ਆਪਿ ਉਪਾਇ ਪਛਾਤਾ ॥ ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥ ੧॥ ਆਪੇ ਨੇੜੈ ਨਾਹੀ ਦੂਰੇ ॥ ਬੂਝਹਿ ਗੁਰਮੁਖਿ ਸੇ ਜਨ ਪੂਰੇ ॥ ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥ ੨॥ ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ ਹਰਿ ਗੁਣ ਗਾਵਹਿ ਰਸਨ ਰਸੇਰੇ ॥ ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥ ੩ ॥ ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥ ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥ ੪ ॥ ਬੂਝਹੁ ਹਰਿ ਜਨ ਸਤਿਗੁਰ ਬਾਣੀ ॥ ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥ ੫ ॥ ਛੋਡਹੁ ਪ੍ਰਾਣੀ ਕੂੜ ਕਬਾੜਾ ॥ ਕੂੜੁ ਮਾਰੇ ਕਾਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥