੧੦੨੬
ਉਛਾਹਾੜਾ ॥ ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥ ੬ ॥ ਛੋਡਿਹੁ ਨਿੰਦਾ ਤਾਤਿ ਪਰਾਈ ॥ ਪੜਿ ਪੜਿ ਦਝਹਿ ਸਾਤਿ ਨ ਆਈ ॥ ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮਰਾਮੁ ਸਖਾਈ ਹੇ ॥ ੭ ॥ ਛੋਡਹੁ ਕਾਮ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ ਲੰਪਟਾਈ ॥ ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥ ੮ ॥ ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥ ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥ ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥ ੯ ॥ ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥ ਜਿਨਿ ਪਾਇਆ ਸੋਈ ਬਿਧਿ ਜਾਣੈ ॥ ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥ ੧੦ ॥ ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥ ਜਮੁ ਸਿਰਿ ਮਾਰੇ ਕਰੇ ਖੁਆਰਾ ॥ ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥ ੧੧ ॥ ਬੋਲਹੁ ਸਾਚੁ ਪਚਾਣਹੁ ਅੰਦਰਿ ॥ ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥ ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥ ੧੨ ॥ ਦੇਹੀ ਅੰਦਰਿ ਨਾਮੁ ਨਿਵਾਸੀ ॥ ਆਪੇ ਕਰਤਾ ਹੈ ਅਬਿਨਾਸੀ ॥ ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥ ੧੩ ॥ ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥ ਓਹੁ ਆਪੇ ਤਖਤਿ ਬਹੈ ਸਚਿਆਰਾ ॥ ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥ ੧੪ ॥ ਗੁਰ ਕੇ ਸੇਵਕ ਸਤਿਗੁਰ ਪਿਆਰੇ ॥ ਓਇ ਬੈਸਹਿ ਤਖਤਿ ਸੁ ਸਬਦੁ ਵਿਚਾਰੇ ॥ ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥ ੧੫ ॥ ਆਪਿ ਤਰੈ ਜਨੁ ਪਿਤਰਾ ਤਾਰੇ ॥ ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥ ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥ ੧੬ ॥ ੬ ॥ ਮਾਰੂ ਮਹਲਾ ੧ ॥ ਕੇਤੇ ਜੁਗ ਵਰਤੇ ਗੁਬਾਰੈ ॥ ਤਾੜੀ ਲਾਈ ਅਪਰ ਅਪਾਰੈ ॥ ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥ ੧ ॥ ਜੁਗ ਛਤੀਹ ਤਿਨੈ ਵਰਤਾਏ ॥ ਜਿਉ ਤਿਸੁ ਭਾਣਾ ਤਿਵੈ ਚਲਾਏ ॥ ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥ ੨ ॥ ਗੁਪਤੇ ਬੂਝਹੁ ਜੁਗ ਚਤੁਆਰੇ ॥ ਘਟਿ ਘਟਿ ਵਰਤੈ ਉਦਰ ਮਝਾਰੇ ॥ ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥ ੩ ॥ ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥ ਪਉਣੁ ਪਾਣੀ ਅਗਨੀ ਮਿਲਿ ਜੀਆ ॥ ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥ ੪ ॥ ਗਰਭ ਕੁੰਡਲ ਮਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥