੧੦੨੭
ਉਰਧ ਧਿਆਨੀ ॥ ਆਪੇ ਜਣੈ ਅੰਤਰਜਾਮੀ ॥ ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥ ੫ ॥ ਚਾਰਿ ਪਦਾਰਥ ਲੈ ਜਗਿ ਆਇਆ ॥ ਸਿਵ ਸਕਤੀ ਘਰਿ ਵਾਸਾ ਪਾਇਆ ॥ ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥ ੬ ॥ ਬਾਲਕੁ ਮਰੈ ਬਾਲਕ ਕੀ ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥ ੭ ॥ ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥ ਮੇਰਾ ਮੇਰਾ ਕਰਿ ਰੋਵੀਜੈ ॥ ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥ ੮ ॥ ਕਾਲੀ ਹੂ ਫੁਨਿ ਧਉਲੇ ਆਏ ॥ ਵਿਣੁ ਨਾਵੈ ਗਥੁ ਗਇਆ ਗਵਾਏ ॥ ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥ ੯ ॥ ਆਪੁ ਵੀਚਾਰਿ ਨ ਰੋਵੈ ਕੋਈ ॥ ਸਤਿਗੁਰੁ ਮਿਲੈ ਤ ਸੋਝੀ ਹੋਈ ॥ ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥ ੧੦ ॥ ਬਿਰਧਿ ਭਇਆ ਤਨੁ ਛੀਜੈ ਦੇਹੀ ॥ ਰਾਮੁ ਨ ਜਪਈ ਅੰਤਿ ਸਨੇਹੀ ॥ ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥ ੧੧ ॥ ਨਾਮੁ ਵਿਸਾਰਿ ਚਲੈ ਕੂੜਿਆਰੋ ॥ ਆਵਤ ਜਾਤ ਪੜੈ ਸਿਰਿ ਛਾਰੋ ॥ ਸਾਹੁਰੜੇ ਘਰਿ ਵਾਸੁ ਨ ਪਾਏ ਪੇਈਅੜੇ ਸਿਰਿ ਮਾਰਾ ਹੇ ॥ ੧੨ ॥ ਖਾਜੇ ਪੈਝੈ ਰਲੀ ਕਰੀਜੈ ॥ ਬਿਨੁ ਅਭ ਭਗਤੀ ਬਾਦਿ ਮਰੀਜੈ ॥ ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥ ੧੩ ॥ ਪਰਵਿਰਤੀ ਨਰਵਿਰਤਿ ਪਛਾਣੈ ॥ ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥ ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥ ੧੪ ॥ ਸਾਚ ਬਿਨਾ ਦਰਿ ਸਿਝੈ ਨ ਕੋਈ ॥ ਸਾਚ ਸਬਦਿ ਪੈਝੈ ਪਤਿ ਹੋਈ ॥ ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥ ੧੫ ॥ ਗੁਰ ਕਿਰਪਾ ਤੇ ਹੁਕਮੁ ਪਛਾਣੈ ॥ ਜੁਗਹ ਜੁਗੰਤਰ ਕੀ ਬਿਧਿ ਜਾਣੈ ॥ ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥ ੧੬ ॥ ੧ ॥ ੭ ॥ ਮਾਰੂ ਮਹਲਾ ੧ ॥ ਹਰਿ ਸਾ ਮੀਤੁ ਨਾਹੀ ਮੈ ਕੋਈ ॥ ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥ ੧ ॥ ਗੁਰੁ ਸਰਵਰੁ ਹਮ ਹੰਸ ਪਿਆਰੇ ॥ ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥ ਮੋਤੀ ਮਾਣਕ ਹੀਰਾ ਹਰਿ ਕਸੁ ਗਾਵਤ ਮਨੁ ਤਨੁ ਭੀਨਾ ਹੇ ॥ ੨ ॥ ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥ ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥ ੩ ॥ ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ ਓਹੁ ਆਦਿ ਜੁਗਾਦੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥