੧੦੨੮
ਰਾਮ ਸਨੇਹੀ ॥ ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥ ੪ ॥ ਸਤਿਗੁਰੁ ਦਾਤਾ ਮੁਕਤਿ ਕਰਾਏ ॥ ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥ ਜਮ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥ ੫ ॥ ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥ ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥ ੬ ॥ ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥ ਪਉਣ ਪਾਣੀ ਬੈਸੰਤਰੁ ਗਾਜੈ ॥ ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥ ੭ ॥ ਨਾਮੁ ਵਿਸਾਰਿ ਦੋਖ ਦੁਖ ਸਹੀਐ ॥ ਹੁਕਮੁ ਭਇਆ ਚਲਣਾ ਕਿਉ ਰਹੀਐ ॥ ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥ ੮ ॥ ਚਉਰਾਸੀਹ ਨਰਕ ਸਾਕਤੁ ਭੋਗਾਈਐ ॥ ਜੈਸਾ ਕੀਚੈ ਤੈਸੋ ਪਾਈਐ ॥ ਸਤਿਗੁਰ ਬਾਜਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥ ੯ ॥ ਖੰਡੇ ਧਾਰ ਗਲੀ ਅਤਿ ਭੀੜੀ ॥ ਲੇਖਾ ਲੀਜੈ ਤਿਲ ਜਿਉ ਪੀੜੀ ॥ ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥ ੧੦ ॥ ਮੀਤ ਸਖੇ ਕੇਤੇ ਜਗ ਮਾਹੀ ॥ ਬਿਨੁ ਗੁਰ ਪਰਮੇਸਰ ਕੋਈ ਨਾਹੀ ॥ ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥ ੧੧ ॥ ਕੂੜੁ ਛੋਡਿ ਸਾਚੇ ਕਉ ਧਾਵਹੁ ॥ ਜੋ ਇਛਹੁ ਸੋਈ ਫਲੁ ਪਾਵਹੁ ॥ ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥ ੧੨ ॥ ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥ ਦਰਸਨੁ ਪਾਵਹੁ ਸਹਜਿ ਮਹਲਹੁ ॥ ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥ ੧੩ ॥ ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥ ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥ ੧੪ ॥ ਨਾਰਦ ਸਾਰਦ ਸੇਵਕ ਤੇਰੇ ॥ ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥ ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥ ੧੫ ॥ ਇਕਿ ਦਰਿ ਸੇਵਹਿ ਦਰਦੁ ਵਞਾਏ ॥ ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥ ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥ ੧੬ ॥ ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥ ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥ ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥ ੧੭ ॥ ੨ ॥ ੮ ॥ ਮਾਰੂ ਮਹਲਾ ੧ ॥ ਅਸੁਰ ਸਘਾਰਣ ਰਾਮੁ ਹਮਾਰਾ ॥ ਘਟਿ ਘਟਿ ਰਮਈਆ ਰਾਮੁ ਪਿਆਰਾ ॥ ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥