੧੦੨੯
ਗੁਰਮੁਖਿ ਸਾਧੂ ਸਰਣਿ ਤੁਮਾਰੀ ॥ ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥ ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥ ੨ ॥ ਮਨਮੁਖ ਅੰਧੁਲੇ ਸੋਝੀ ਨਾਹੀ ॥ ਆਵਹਿ ਜਾਹਿ ਮਰਹਿ ਮਰਿ ਜਾਹੀ ॥ ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥ ੩ ॥ ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥ ਕਿਰਤ ਕੇ ਬਾਧੇ ਪਾਪ ਕਮਾਵਹਿ ॥ ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥ ੪ ॥ ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥ ਪਰ ਪਿਰ ਰਾਤੀ ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥ ੫ ॥ ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥ ਨਰਕਿ ਪਚਹਿ ਅਗਿਆਨ ਅੰਧੇਰੇ ॥ ਧਰਮਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥ ੬ ॥ ਸੂਰਜੁ ਤਪੈ ਅਗਨਿ ਬਿਖੁ ਝਾਲਾ ॥ ਅਪਤੁ ਪਸੂ ਮਨਮੁਖੁ ਬੇਤਾਲਾ ॥ ਆਸਾ ਮਨਸਾ ਕੂੜੁ ਕਮਾਚਹਿ ਰੋਗੁ ਬੁਰਾ ਬੁਰਿਆਰਾ ਹੇ ॥ ੭ ॥ ਮਸਤਕਿ ਭਾਰੁ ਕਲਰ ਸਿਰਿ ਭਾਰਾ ॥ ਕਿਉ ਕਰਿ ਭਵਜਲੁ ਲੰਘਸਿ ਪਾਰਾ ॥ ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥ ੮ ॥ ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥ ੯ ॥ ਕੂੜਿ ਮੁਠੀ ਚਾਲੈ ਬਹੁ ਰਾਹੀ ॥ ਮਨਮੁਖੁ ਦਾਝੈ ਪੜਿ ਪੜਿ ਭਾਹੀ ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥ ੧੦ ॥ ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥ ਸਭਿ ਦੁਖ ਮੇਟੇ ਮਾਰਗਿ ਪਾਏ ॥ ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥ ੧੧ ॥ ਖੇਹੂ ਖੇਹ ਚਲੈ ਤਨੁ ਛੀਜੈ ॥ ਮਨਮੁਖੁ ਪਾਥਰੁ ਸੈਲੁ ਨ ਭੀਜੈ ॥ ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥ ੧੨ ॥ ਮਾਇਆ ਬਿਖੁ ਭੁਇੰਗਮ ਨਾਲੇ ॥ ਇਨਿ ਦੁਬਿਧਾ ਘਰ ਬਹੁਤੇ ਗਾਲੇ ॥ ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥ ੧੩ ॥ ਸਾਕਤ ਮਾਇਆ ਕਉ ਬਹੁ ਧਾਵਹਿ ॥ ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥ ੧੪ ॥ ਕੂਕਰ ਸੂਕਰ ਕਹੀਅਹਿ ਕੂੜਿਆਰਾ ॥ ਭਉਕਿ ਮਰਹਿ ਭਉ ਭਉ ਭਉਹਾਰਾ ॥ ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥ ੧੫ ॥ ਸਤਿਗੁਰੁ ਮਿਲੈ ਤ ਮਨੂਆ ਟੇਕੈ ॥ ਰਾਮ ਨਾਮੁ ਦੇ ਸਰਣਿ ਪਰੇਕੈ ॥ ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥ ੧੬ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥