੧੦੩
ਜੀਉ ॥ ੪ ॥ ੨੧ ॥ ੨੮ ॥ ਮਾਝ ਮਹਲਾ ੫ ॥ ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥ ਗੁਰ ਪਰਸਾਦਿ ਕਿਨੈ ਵਿਰਲੈ ਜਾਣੀ ॥ ਧੰਨ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥ ੧ ॥ ਸੇ ਨੇਤ੍ਰ ਪਰਵਾਣੁ ਜਿਨੀ ਦਰਸਨੁ ਪੇਖਾ ॥ ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥ ਸੇ ਚਰਣ ਸੁਹਾਵੈ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥ ੨ ॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਾਧਸੰਗਿ ਖਿਨ ਮਾਹਿ ਉਧਾਰੇ ॥ ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥ ੩ ॥ ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥ ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥ ੪ ॥ ੨੨ ॥ ੨੯ ॥ ਮਾਝ ਮਹਲਾ ੫ ॥ ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥ ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥ ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥ ੧ ॥ ਸੂਖੁ ਭਇਆ ਦੁਖੁ ਦੂਰਿ ਪਰਾਨਾ ॥ ਸੰਤ ਰਸਨ ਹਰਿ ਨਾਮੁ ਵਖਾਨਾ ॥ ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥ ੨ ॥ ਦਇਆ ਧਾਰੀ ਤਿਨਿ ਸਿਰਜਨਹਾਰੇ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥ ੩ ॥ ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥ ਕਰਣਹਾਰਿ ਖਿਨ ਭੀਤਰਿ ਕਰਿਆ ॥ ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥ ੪ ॥ ੨੩ ॥ ੩੦ ॥ ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥ ੧ ॥ ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥ ੨ ॥ ਜੀਅ ਜੰਤੁ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥ ੩ ॥ ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥ ੪ ॥ ੨੪ ॥ ੩੧ ॥ ਮਾਝ ਮਹਲਾ ੫ ॥ ਜੀਅ ਪ੍ਰਾਨ ਪ੍ਰਭ ਮਨਹਿ ਅਧਾਰਾ ॥ ਭਗਤ ਜੀਵਹਿ ਗੁਣ ਗਾਇ ਅਪਾਰਾ ॥ ਗੁਣ ਨਿਧਾਨ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥ ੧ ॥ ਮਨਸਾ ਧਾਰਿ ਜੋ ਘਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥