੧੦੩੦
ਰਾਮ ਨਾਮੁ ਸਾਧੂ ਸਰਣਾਈ ॥ ਸਤਿਗੁਰ ਬਚਨੀ ਗਤਿ ਮਿਤਿ ਪਾਈ ॥ ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥ ੧੭ ॥ ੩ ॥ ੯ ॥ ਮਾਰੂ ਮਹਲਾ ੧ ॥ ਘਰਿ ਰਹੁ ਰੇ ਮਨ ਮੁਗਧ ਇਆਨੇ ॥ ਰਾਮ ਜਪਹੁ ਅੰਤਰਗਤਿ ਧਿਆਨੇ ॥ ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥ ੧ ॥ ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥ ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥ ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥ ੨ ॥ ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥ ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥ ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥ ੩ ॥ ਰਾਮ ਨਾਮੁ ਗੁਰ ਬਚਨੀ ਬੋਲਹੁ ॥ ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥ ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥ ੪ ॥ ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹਿ ॥ ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥ ਅੰਤ ਕਾਲਿ ਜਮ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥ ੫ ॥ ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥ ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥ ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥ ੬ ॥ ਪੰਚ ਤਤੁ ਮਿਲਿ ਕਾਇਆ ਕੀਨੀ ॥ ਤਿਸ ਮਹਿ ਰਾਮ ਰਤਨੁ ਲੈ ਚੀਨੀ ॥ ਆਤਮਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥ ੭ ॥ ਸਤ ਸੰਤੋਖਿ ਰਹਹੁ ਜਨ ਭਾਈ ॥ ਖਿਮਾ ਗਹਹੁ ਸਤਿਗੁਰ ਸਰਣਾਈ ॥ ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥ ੮ ॥ ਸਾਕਤ ਕੂੜ ਕਪਟ ਮਹਿ ਟੇਕਾ ॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥ ੯ ॥ ਸਾਕਤ ਜਮ ਕੀ ਕਾਣਿ ਨ ਚੂਕੈ ॥ ਜਮ ਕਾ ਡੰਡੁ ਨ ਕਬਹੂ ਮੂਕੈ ॥ ਬਾਕੀ ਧਰਮਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥ ੧੦ ॥ ਬਿਨ ਗੁਰ ਸਾਕਤੁ ਕਹਹੁ ਕੋ ਤਰਿਆ ॥ ਹਉਮੈ ਕਰਤਾ ਭਵਜਲਿ ਪਰਿਆ ॥ ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥ ੧੧ ॥ ਗੁਰ ਕੀ ਦਾਤਿ ਨ ਮੇਟੈ ਕੋਈ ॥ ਜਿਸੁ ਬਖਸੇ ਤਿਸੁ ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥ ੧੨ ॥ ਗੁਰ ਤੇ ਭੂਲੇ ਆਵਹੁ ਜਾਵਹੁ ॥ ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥ ੧੩ ॥ ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ਸੋ ਜਾਣੈ ਜਿਨਿ ਦਾਤੈ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥