੧੦੩੧
ਸਹੁ ਅਪਣਾ ਕੀਆ ਕਰਾਰਾ ਹੇ ॥ ੧੪ ॥ ਹਉਮੈ ਮਮਤਾ ਕਰਦਾ ਆਇਆ ॥ ਆਸਾ ਮਨਸਾ ਬੰਧਿ ਚਲਾਇਆ ॥ ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥ ੧੫ ॥ ਹਰਿ ਕੀ ਭਗਤਿ ਕਰਹੁ ਜਨ ਭਾਈ ॥ ਅਕਥੁ ਕਥਹੁ ਮਨੁ ਮਨਹਿ ਸਮਾਈ ॥ ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥ ੧੬ ॥ ਹਰਿ ਗੁਰ ਪੂਰੇ ਕੀ ਓਟ ਪਰਾਤੀ ॥ ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥ ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥ ੧੭ ॥ ੪ ॥ ੧੦ ॥ ਮਾਰੂ ਮਹਲਾ ੧ ॥ ਸਰਣਿ ਪਰੇ ਗੁਰਦੇਵ ਤੁਮਾਰੀ ॥ ਤੂ ਸਮਰਥੁ ਦਇਆਲੁ ਮੁਰਾਰੀ ॥ ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥ ੧ ॥ ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥ ਘਟਿ ਘਟਿ ਰੂਪੁ ਅਨੂਪੁ ਦਇਆਲਾ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥ ੨ ॥ ਅੰਤਰਿ ਜੋਤਿ ਭਲੀ ਜਗਜੀਵਨ ॥ ਸਭਿ ਘਟ ਭੋਗੈ ਹਰਿ ਰਸੁ ਪੀਵਨ ॥ ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥ ੩ ॥ ਜਗਤ ਉਪਾਇ ਖੇਲੁ ਰਚਾਇਆ ॥ ਪਵਣੈ ਪਾਣੀ ਅਗਨੀ ਜੀਉ ਪਾਇਆ ॥ ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਟੁ ਰਹਾਤਾ ਹੇ ॥ ੪ ॥ ਚਾਰਿ ਨਦੀ ਅਗਨੀ ਅਸਰਾਲਾ ॥ ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥ ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥ ੫ ॥ ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥ ਤਿਨ ਮਹਿ ਪੰਚ ਤਤੁ ਘਰਿ ਵਾਸਾ ॥ ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥ ੬ ॥ ਇਹੁ ਮਨੁ ਭੀਜੈ ਸਬਦਿ ਪਤੀਜੈ ॥ ਬਿਨੁ ਨਾਵੈ ਕਿਆ ਟੇਕ ਟਿਕੀਜੈ ॥ ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥ ੭ ॥ ਦੁੰਦਰ ਦੂਤ ਭੂਤ ਭੀਹਾਲੇ ॥ ਖਿੰਚੋਤਾਣਿ ਕਰਹਿ ਬੇਤਾਲੇ ॥ ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥ ੮ ॥ ਕੂੜੁ ਕਲਰੁ ਤਨੁ ਭਸਮੈ ਢੇਰੀ ॥ ਬਿਨੁ ਨਾਵੈ ਕੈਸੀ ਪਤਿ ਤੇਰੀ ॥ ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮ ਕੰਕਰਿ ਕਾਲਿ ਪਰਾਤਾ ਹੇ ॥ ੯ ॥ ਜਮ ਦਰਿ ਬਾਧੇ ਮਿਲਹਿ ਸਜਾਈ ॥ ਤਿਸੁ ਅਪਰਾਧੀ ਗਤਿ ਨਹੀ ਕਾਈ ॥ ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥ ੧੦ ॥ ਸਾਕਤੁ ਫਾਸੀ ਪੜੈ ਇਕੇਲਾ ॥ ਜਮ ਵਸਿ ਕੀਆ ਅੰਧੁ ਦੁਹੇਲਾ ॥ ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥ ੧੧ ॥ ਸਤਿਗੁਰ ਬਾਝੁ ਨ ਬੇਲੀ ਕੋਈ ॥ ਐਥੈ ਓਥੈ ਰਾਖਾ ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥