੧੦੩੨
ਇਉ ਸਲਲੈ ਸਲਲ ਮਿਲਾਤਾ ਹੇ ॥ ੧੨ ॥ ਭੂਲੇ ਸਿਖ ਗੁਰੂ ਸਮਝਾਏ ॥ ਉਝੜਿ ਜਾਦੇ ਮਾਰਗਿ ਪਾਏ ॥ ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥ ੧੩ ॥ ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥ ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥ ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥ ੧੪ ॥ ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥ ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥ ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥ ੧੫ ॥ ਭੋਜਨ ਗਿਆਨੁ ਮਹਾ ਰਸੁ ਮੀਠਾ ॥ ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥ ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥ ੧੬ ॥ ਸਤਿਗੁਰੁ ਸੇਵਹਿ ਸੇ ਪਰਧਾਨਾ ॥ ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥ ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥ ੧੭ ॥ ੫ ॥ ੧੧ ॥ ਮਾਰੂ ਮਹਲਾ ੧ ॥ ਸਾਚੇ ਸਾਹਿਬ ਸਿਰਜਣਹਾਰੇ ॥ ਜਿਨਿ ਧਰ ਚਕ੍ਰ ਧਰੇ ਵੀਚਾਰੇ ॥ ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥ ੧ ॥ ਵੇਕੀ ਵੇਕੀ ਜੰਤ ਉਪਾਏ ॥ ਦੁਇ ਪੰਦੀ ਦੁਇ ਰਾਹ ਚਲਾਏ ॥ ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥ ੨ ॥ ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥ ਨਾਮੁ ਨ ਬੂਝਹਿ ਭਰਮਿ ਭੁਲਾਨਾ ॥ ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥ ੩ ॥ ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥ ਵਾਦੁ ਵਖਾਣਹਿ ਤਤੁ ਨ ਜਾਣਾ ॥ ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥ ੪ ॥ ਸਭ ਸਾਲਾਹੇ ਸੁਣਿ ਸੁਣਿ ਆਖੈ ॥ ਆਪੇ ਦਾਨਾ ਸਚੁ ਪਰਾਖੈ ॥ ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥ ੫ ॥ ਸੁਣਿ ਸੁਣਿ ਆਖੈ ਕੇਤੀ ਬਾਣੀ ॥ ਸੁਣਿ ਕਹੀਐ ਕੋ ਅੰਤੁ ਨ ਜਾਣੀ ॥ ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥ ੬ ॥ ਜਨਮੇ ਕਉ ਵਾਜਹਿ ਵਾਧਾਏ ॥ ਸੋਹਿਲੜੇ ਅਗਿਆਨੀ ਗਾਏ ॥ ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥ ੭ ॥ ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥ ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥ ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥ ੮ ॥ ਨੀਕੇ ਸਾਚੇ ਕੇ ਵਾਪਾਰੀ ॥ ਸਚੁ ਸਉਦਾ ਲੈ ਗੁਰ ਵੀਚਾਰੀ ॥ ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥ ੯ ॥ ਕਾਚੀ ਸਉਦੀ ਤੋਟਾ ਆਵੈ ॥ ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥ ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥