੧੦੩੩
ਜਮ ਕਾ ਫਾਹਾ ਹੇ ॥ ੧੦ ॥ ਸਭੁ ਕੋ ਬੋਲੈ ਆਪਣ ਭਾਣੈ ॥ ਮਨਮੁਖੁ ਦੂਜੈ ਬੋਲਿ ਨ ਜਾਣੈ ॥ ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥ ੧੧ ॥ ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥ ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥ ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥ ੧੨ ॥ ਸਚੀ ਕਰਣੀ ਗੁਰ ਕੀ ਸਿਰਕਾਰਾ ॥ ਆਵਣੁ ਜਾਣੁ ਨਹੀ ਜਮ ਧਾਰਾ ॥ ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥ ੧੩ ॥ ਹਰਿ ਕੇ ਲੋਗ ਨਹੀ ਜਮੁ ਮਾਰੈ ॥ ਨਾ ਦੁਖੁ ਦੇਖਹਿ ਪੰਥਿ ਕਰਾਰੈ ॥ ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥ ੧੪ ॥ ਓੜੁ ਨ ਕਥਨੈ ਸਿਫਤਿ ਸਜਾਈ ॥ ਜਿਉ ਤੁਧੁ ਭਾਵਹਿ ਰਹਹਿ ਰਜਾਈ ॥ ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥ ੧੫ ॥ ਕਿਆ ਕਹੀਐ ਗੁਣ ਕਥਹਿ ਘਨੇਰੇ ॥ ਅੰਤੁ ਨ ਪਾਵਹਿ ਵਡੇ ਵਡੇਰੇ ॥ ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥ ੧੬ ॥ ੬ ॥ ੧੨ ॥ ਮਾਰੂ ਮਹਲਾ ੧ ਦਖਣੀ ॥ ਕਾਇਆ ਨਗਰੁ ਨਗਰ ਗੜ ਅੰਦਰਿ ॥ ਸਾਚਾ ਵਾਸਾ ਪੁਰਿ ਗਗਨੰਦਰਿ ॥ ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥ ੧ ॥ ਅੰਦਰਿ ਕੋਟ ਛਜੇ ਹਟਨਾਲੇ ॥ ਆਪੇ ਲੇਵੈ ਵਸਤੁ ਸਮਾਲੇ ॥ ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਾਇਦਾ ॥ ੨ ॥ ਭੀਤਰਿ ਕੋਟ ਗੁਫਾ ਘਰ ਜਾਈ ॥ ਨਉ ਘਰ ਥਾਪੇ ਹੁਕਮਿ ਰਜਾਈ ॥ ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥ ੩ ॥ ਪਉਣ ਪਾਣੀ ਅਗਨੀ ਇਕ ਵਾਸਾ ॥ ਆਪੇ ਕੀਤੋ ਖੇਲੁ ਤਮਾਸਾ ॥ ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲਨਿਧਿ ਪਾਇਦਾ ॥ ੪ ॥ ਧਰਤਿ ਉਪਾਇ ਧਰੀ ਧਰਮਸਾਲਾ ॥ ਉਤਪਤਿ ਪਰਲਉ ਆਪਿ ਨਿਰਾਲਾ ॥ ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥ ੫ ॥ ਭਾਰ ਅਠਾਰਹ ਮਾਲਣਿ ਤੇਰੀ ॥ ਚਉਰੁ ਢੁਲੈ ਪਵਣੈ ਲੈ ਫੇਰੀ ॥ ਚੰਦ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥ ੬ ॥ ਪੰਖੀ ਪੰਚ ਉਡਰਿ ਨਹੀ ਧਾਵਹਿ ॥ ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥ ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥ ੭ ॥ ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥ ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥ ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥ ੮ ॥ ਪਸਰੀ ਕਿਰਣਿ ਜੋਤਿ ਉਜਿਆਲਾ ॥ ਕਰਿ ਕਰਿ ਦੇਖੈ ਆਪਿ ਦਇਆਲਾ ॥ ਅਨਹਦ ਰੁਣਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥