੧੦੩੪
ਵਾਇਦਾ ॥ ੯ ॥ ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥ ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥ ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥ ੧੦ ॥ ਆਦਿ ਨਿਰੰਜਨੁ ਨਿਰਮਲੁ ਸੋਈ ॥ ਅਵਰੁ ਨ ਜਾਣਾ ਦੂਜਾ ਕੋਈ ॥ ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬ ਗਵਾਇਦਾ ॥ ੧੧ ॥ ਅੰਮ੍ਰਿਤੁ ਪੀਆ ਸਤਿਗੁਰ ਦੀਆ ॥ ਅਵਰੁ ਨ ਜਾਣਾ ਦੂਆ ਤੀਆ ॥ ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥ ੧੨ ॥ ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥ ਕੋਇ ਨ ਜਾਣੈ ਤੇਰਾ ਚੀਰਾ ॥ ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥ ੧੩ ॥ ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥ ਵੇਪਰਵਾਹ ਅਖੁਟ ਭੰਡਾਰੈ ॥ ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥ ੧੪ ॥ ਆਪੇ ਦੇਖਿ ਦਿਖਾਵੈ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥ ੧੫ ॥ ਜੇਤੀ ਹੈ ਤੇਤੀ ਤੁਧੁ ਅੰਦਰਿ ॥ ਦੇਖਹਿ ਆਪਿ ਬੈਸਿ ਬਿਜ ਮੰਦਰਿ ॥ ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥ ੧੬ ॥ ੧ ॥ ੧੩ ॥ ਮਾਰੂ ਮਹਲਾ ੧ ॥ ਦਰਸਨੁ ਪਾਵਾ ਜੇ ਤੁਧੁ ਭਾਵਾ ॥ ਭਾਇ ਭਗਤਿ ਸਾਚੇ ਗੁਣ ਗਾਵਾ ॥ ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥ ੧ ॥ ਸੋਹਨਿ ਭਗਤ ਪ੍ਰਭੂ ਦਰਬਾਰੇ ॥ ਮੁਕਤੁ ਭਏ ਹਰਿ ਦਾਸ ਤੁਮਾਰੇ ॥ ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥ ੨ ॥ ਈਸਰੁ ਬ੍ਰਹਮਾ ਦੇਵੀ ਦੇਵਾ ॥ ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥ ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥ ੩ ॥ ਵਿਣੁ ਜਾਣਾਏ ਕੋਇ ਨ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥ ੪ ॥ ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥ ਮਨਮੁਖੁ ਆਪੁ ਗਣਾਏ ਰੋਵੈ ॥ ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥ ੫ ॥ ਨਿਰਮਲ ਕਾਇਆ ਊਜਲ ਹੰਸਾ ॥ ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥ ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥ ੬ ॥ ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥ ਭੋਗਹੁ ਰੋਗ ਸੁ ਅੰਤਿ ਵਿਗੋਵੈ ॥ ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥ ੭ ॥ ਗਿਆਨ ਵਿਹੂਣੀ ਭਵੈ ਸਬਾਈ ॥ ਸਾਚਾ ਰਵਿ ਰਹਿਆ ਲਿਵ ਲਾਈ ॥ ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥ ੮ ॥ ਅਟਲੁ ਅਡੋਲੁ ਅਤੋਲੁ ਮੁਰਾਰੇ ॥ ਖਿਨ ਮਹਿ ਢਾਹੇ ਫੇਰਿ ਉਸਾਰੇ ॥ ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥