੧੦੩੫
ਭੇਦਿ ਪਤੀਆਇਦਾ ॥ ੯ ॥ ਹਮ ਦਾਸਨ ਕੇ ਦਾਸ ਪਿਆਰੇ ॥ ਸਾਧਿਕ ਸਾਚ ਭਲੇ ਵੀਚਾਰੇ ॥ ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥ ੧੦ ॥ ਪਲੈ ਸਾਚੁ ਸਚੇ ਸਚਿਆਰਾ ॥ ਸਾਚੇ ਭਾਵੈ ਸਬਦੁ ਪਿਆਰਾ ॥ ਤ੍ਰਿਭਵਣਿ ਸਾਚੁ ਕਲਾਧਰਿ ਥਾਪੀ ਸਾਚੇ ਹੀ ਪਤੀਆਇਦਾ ॥ ੧੧ ॥ ਵਡਾ ਵਡਾ ਆਖੈ ਸਭੁ ਕੋਈ ॥ ਗੁਰ ਬਿਨੁ ਸੋਝੀ ਕਿਨੈ ਨ ਹੋਈ ॥ ਸਾਚਿ ਮਿਲੈ ਸੋ ਸਾਚੇ ਭਾਏ ਨਾ ਵਿਛੁੜਿ ਦੁਖੁ ਪਾਇਦਾ ॥ ੧੨ ॥ ਧੁਰਹੁ ਵਿਛੁੰਨੇ ਧਾਹੀ ਰੁੰਨੇ ॥ ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥ ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥ ੧੩ ॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਤ੍ਰਿਪਤਾ ਆਪੇ ਮੁਕਤਾ ॥ ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥ ੧੪ ॥ ਦਾਨਾ ਕੈ ਸਿਰਿ ਦਾਨੁ ਵੀਚਾਰਾ ॥ ਕਰਣ ਕਾਰਣ ਸਮਰਥੁ ਅਪਾਰਾ ॥ ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥ ੧੫ ॥ ਸੇ ਗੁਣ ਗਾਵਹਿ ਸਾਚੇ ਭਾਵਹਿ ॥ ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥ ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥ ੧੬ ॥ ੨ ॥ ੧੪ ॥ ਮਾਰੂ ਮਹਲਾ ੧ ॥ ਅਰਬਦ ਨਰਬਦ ਧੁੰਧੂਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥ ੧ ॥ ਖਾਣੀ ਨ ਬਾਣੀ ਪਉਣ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ ॥ ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥ ੨ ॥ ਨਾ ਤਦਿ ਸੁਰਗੁ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈ ਕਾਲਾ ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥ ੩ ॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ ਏਕੋ ਸੋਈ ॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥ ੪ ॥ ਨਾ ਤਦਿ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖ ਵਾਸੀ ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥ ੫ ॥ ਜਪ ਤਪ ਸੰਜਮ ਨਾ ਬ੍ਰਤ ਪੂਜਾ ॥ ਨਾ ਕੋ ਆਖਿ ਵਖਾਣੈ ਦੂਜਾ ॥ ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥ ੬ ॥ ਨਾ ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗੋੁਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥ ੭ ॥ ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥ ੮ ॥ ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ ਨਾ ਤਦਿ ਗੋਰਖੁ ਨਾ ਮਾਛਿੰਦੋ ॥ ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥