੧੦੩੬
ਨਾ ਕੋ ਗਣਤ ਗਣਾਇਦਾ ॥ ੯ ॥ ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ ਦੇਉ ਨ ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥ ੧੦ ॥ ਨਾ ਕੋ ਮੁਲਾ ਨਾ ਕੋ ਕਾਜੀ ॥ ਨਾ ਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥ ੧੧ ॥ ਭਾਉ ਨ ਭਗਤੀ ਨਾ ਸਿਵ ਸਕਤੀ ॥ ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥ ੧੨ ॥ ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥ ਪਾਠ ਪੁਰਾਣ ਉਦੈ ਨਹੀ ਆਸਤ ॥ ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥ ੧੩ ॥ ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ ॥ ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥ ੧੪ ॥ ਵਿਰਲੇ ਕਉ ਗੁਰਿ ਸਬਦੁ ਸੂਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ ॥ ਖੰਡ ਬ੍ਰਹਮੰਡ ਪਾਤਾ ਅਰੰਭੇ ਗੁਪਤਹੁ ਪਰਗਟੀ ਆਇਦਾ ॥ ੧੫ ॥ ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦਿ ਬਿਸਮ ਭਏ ਗੁਣ ਗਾਇਦਾ ॥ ੧੬ ॥ ੩ ॥ ੧੫ ॥ ਮਾਰੂ ਮਹਲਾ ੧ ॥ ਆਪੇ ਆਪੁ ਉਪਾਇ ਨਿਰਾਲਾ ॥ ਸਾਚਾ ਥਾਨੁ ਕੀਓ ਦਇਆਲਾ ॥ ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥ ੧ ॥ ਨਉ ਘਰ ਥਾਪੇ ਥਾਪਣਹਾਰੈ ॥ ਦਸਵੈ ਵਾਸਾ ਅਲਖ ਅਪਾਰੈ ॥ ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥ ੨ ॥ ਰਵਿ ਸਸਿ ਦੀਪਕ ਜੋਤਿ ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥ ੩ ॥ ਗੜ ਮਹਿ ਹਾਟ ਪਟਣ ਵਾਪਾਰਾ ॥ ਪੂਰੈ ਤੋਲਿ ਤੋਲੈ ਵਣਜਾਰਾ ॥ ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥ ੪ ॥ ਕੀਮਤਿ ਪਾਈ ਪਾਵਣਹਾਰੇ ॥ ਵੇਪਰਵਾਹ ਪੂਰੇ ਭੰਡਾਰੈ ॥ ਸਰਬ ਕਲਾ ਲੇ ਆਪੁ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥ ੫ ॥ ਨਦਰਿ ਕਰੇ ਪੂਰਾ ਗੁਰੁ ਭੇਟੈ ॥ ਜਮ ਜੰਦਾਰੁ ਨ ਮਾਰੈ ਫੇਟੈ ॥ ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥ ੬ ॥ ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥ ੭ ॥ ਪ੍ਰੇਮ ਪਦਾਰਥੁ ਲਹੈ ਅਮੋਲੋ ॥ ਕਬਹੀ ਨ ਘਾਟਸਿ ਪੂਰਾ ਤੋਲੋ ॥ ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਇਦਾ ॥ ੮ ॥ ਸਚਾ ਸਉਦਾ ਵਿਰਲਾ ਕੋ ਪਾਏ ॥ ਪੂਰਾ ਸਤਿਗੁਰੁ ਮਿਲੈ ਮਿਲਾਏ ॥ ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥