੧੦੩੭
ਸਮਾਇਦਾ ॥ ੯ ॥ ਹੁਕਮੇ ਆਇਆ ਹੁਕਮਿ ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥ ੧੦ ॥ ਹੁਕਮੇ ਧਰਤੀ ਧਉਲ ਸਿਰਿ ਭਾਰੰ ॥ ਹੁਕਮੇ ਪਉਣ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥ ੧੧ ॥ ਹੁਕਮੇ ਆਡਾਣੇ ਆਗਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥ ੧੨ ॥ ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥ ੧੩ ॥ ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ ਨਥੀਂ. ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥ ੧੪ ॥ ਕਾਇਆ ਕੋਟੁ ਗੜੈ ਮਹਿ ਰਾਜਾ ॥ ਨੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥ ੧੫ ॥ ਸਤੁ ਸੰਤੋਖੁ ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥ ੧੬ ॥ ੪ ॥ ੧੬ ॥ ਮਾਰੂ ਮਹਲਾ ੧ ॥ ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥ ੧ ॥ ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥ ੨ ॥ ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥ ੩ ॥ ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥ ੪ ॥ ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥ ੫ ॥ ਸੁੰਨਹੁ ਧਰਤਿ ਅਕਾਸੁ ਉਪਾਏ ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥ ੬ ॥ ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁਨੰਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥ ੭ ॥ ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥ ੮ ॥ ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥