੧੦੩੮
ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥ ੯ ॥ ਸੁੰਨਹੁ ਸਪਤ ਪਾਤਾਲ ਉਪਾਏ ॥ ਸੁੰਨਹੁ ਭਵਣ ਰਖੇ ਲਿਵ ਲਾਏ ॥ ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥ ੧੦ ॥ ਰਜ ਤਮ ਸਤ ਕਲ ਤੇਰੀ ਛਾਇਆ ॥ ਜਨਮ ਮਰਣ ਹਉਮੈ ਦੁਖੁ ਪਾਇਆ ॥ ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥ ੧੧ ॥ ਸੁੰਨਹੁ ਉਪਜੇ ਦਸ ਅਵਤਾਰਾ ॥ ਸ੍ਰਿਸਟਿ ਉਪਾਇ ਕੀਆ ਪਾਸਾਰਾ ॥ ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥ ੧੨ ॥ ਗੁਰਮੁਖਿ ਸਮਝੈ ਰੋਗੁ ਨ ਹੋਈ ॥ ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥ ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥ ੧੩ ॥ ਪੰਚ ਤਤੁ ਸੁੰਨਹੁ ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥ ੧੪ ॥ ਊਤਮ ਸਤਿਗੁਰ ਪੁਰਖ ਨਿਰਾਲੇ ॥ ਸਬਦਿ ਰਤੇ ਹਰਿ ਰਸਿ ਮਤਵਾਲੇ ॥ ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥ ੧੫ ॥ ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥ ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥ ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥ ੧੬ ॥ ਸਤਿਗੁਰ ਤੇ ਪਾਏ ਵੀਚਾਰਾ ॥ ਸੁੰਨ ਸਮਾਧਿ ਸਚੇ ਘਰ ਬਾਰਾ ॥ ਨਾਨਕ ਨਿਰਮਲ ਨਾਦੁ ਸਬਦ ਧੁਨਿ ਰਾਮੈ ਨਾਮਿ ਸਮਾਇਦਾ ॥ ੧੭ ॥ ੫ ॥ ੧੭ ॥ ਮਾਰੂ ਮਹਲਾ ੧ ॥ ਜਹ ਦੇਖਾ ਤਹ ਦੀਨ ਦਇਆਲਾ ॥ ਆਇ ਨ ਜਾਈ ਪ੍ਰਭੁ ਕਿਰਪਾਲਾ ॥ ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥ ੧ ॥ ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥ ਨਾ ਤਿਸੁ ਭੈਣ ਨ ਭਰਾਉ ਕਮਾਇਆ ॥ ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਹੁ ਮਨਿ ਭਾਇਆ ॥ ੨ ॥ ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥ ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥ ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥ ੩ ॥ ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥ ਕਾਲ ਬਿਕਾਲ ਕੀਏ ਇਕ ਗ੍ਰਾਸਾ ॥ ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥ ੪ ॥ ਊਤਮ ਜਨ ਸੰਤ ਭਲੇ ਹਰਿ ਪਿਆਰੇ ॥ ਹਰਿ ਰਸ ਮਾਤੇ ਪਾਰਿ ਉਤਾਰੇ ॥ ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥ ੫ ॥ ਤੂ ਅੰਤਰਜਾਮੀ ਜੀਅ ਸਭਿ ਤੇਰੇ ॥ ਤੂ ਦਾਤਾ ਹਮ ਸੇਵਕ ਤੇਰੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥