੧੦੩੯
ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ ॥ ੬ ॥ ਪੰਚ ਤਤੁ ਮਿਲਿ ਇਹੁ ਤਨੁ ਕੀਆ ॥ ਆਤਮਰਾਮ ਪਾਏ ਸੁਖੁ ਥੀਆ ॥ ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥ ੭ ॥ ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥ ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥ ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥ ੮ ॥ ਅਧਿਆਤਮ ਕਰਮ ਕਰੇ ਦਿਨੁ ਰਾਤੀ ॥ ਨਿਰਮਲ ਜੋਤਿ ਨਿਰੰਤਰਿ ਜਾਤੀ ॥ ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲ ਵਜਾਇਆ ॥ ੯ ॥ ਬੇਣੁ ਰਸਾਲੁ ਵਜਾਵੈ ਸੋਈ ॥ ਜਾ ਕੀ ਤ੍ਰਿਭਵਣ ਸੋਝੀ ਹੋਈ ॥ ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥ ੧੦ ॥ ਐਸੇ ਜਨ ਵਿਰਲੇ ਸੰਸਾਰੇ ॥ ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥ ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥ ੧੧ ॥ ਘਰੁ ਦਰੁ ਮੰਦਰੁ ਜਾਣੈ ਸੋਈ ॥ ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥ ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥ ੧੨ ॥ ਚਤੁਰ ਦਸ ਹਾਟ ਦੀਵੈ ਦੁਇ ਸਾਖੀ ॥ ਸੇਵਕ ਪੰਚ ਨਾਹੀ ਬਿਖੁ ਚਾਖੀ ॥ ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥ ੧੩ ॥ ਤਖਤਿ ਬਹੈ ਤਖਤੈ ਕੀ ਲਾਇਕ ॥ ਪੰਚ ਸਮਾਏ ਗੁਰਮਤਿ ਪਾਇਕ ॥ ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥ ੧੪ ॥ ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥ ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥ ੧੫ ॥ ੧ ॥ ੧੮ ॥ ਮਾਰੂ ਮਹਲਾ ੧ ॥ ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥ ੧ ॥ ਤੂ ਏਕੰਕਾਰੁ ਨਿਰਾਲਮੁ ਰਾਜਾ ॥ ਤੂ ਆਪਿ ਸਵਾਰਹਿ ਜਨ ਕੇ ਕਾਜਾ ॥ ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥ ੨ ॥ ਦੇਹੀ ਨਗਰੀ ਊਤਮ ਥਾਨਾ ॥ ਪੰਚ ਲੋਕ ਵਸਹਿ ਪਰਧਾਨਾ ॥ ਊਪਰਿ ਓਕੰਕਾਰੁ ਨਿਰਾਲਮੁ ਸੰਨੁ ਸਮਾਧਿ ਲਗਾਇਆ ॥ ੩ ॥ ਦੇਹੀ ਨਗਰੀ ਨਉ ਦਰਵਾਜੇ ॥ ਸਿਰਿ ਸਿਰਿ ਕਰਣੈਹਾਰੈ ਸਾਜੇ ॥ ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥ ੪ ॥ ਪੁਰਖੁ ਅਲੇਖੁ ਸਚੇ ਦੀਵਾਨਾ ॥ ਹੁਕਮਿ ਚਲਾਏ ਸਚੁ ਨੀਸਾਨਾ ॥ ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮਰਾਮ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥