੧੦੪
ਤੇ ਆਵੈ ॥ ਸਾਧਸੰਗਿ ਜਨਮ ਮਰਣੁ ਮਿਟਾਵੈ ॥ ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥ ੨ ॥ ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥ ਸਾਧਿਕ ਸਿਧ ਧਿਆਵਹਿ ਗਿਆਨੀ ॥ ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥ ੩ ॥ ਅਨਦ ਮੰਗਲ ਕਲਿਆਣ ਨਿਧਾਨਾ ॥ ਸੂਖ ਸਹਜ ਹਰਿ ਨਾਮੁ ਵਖਾਨਾ ॥ ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥ ੪ ॥ ੨੫ ॥ ੩੨ ॥ ਮਾਝ ਮਹਲਾ ੫ ॥ ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥ ੧ ॥ ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥ ੨ ॥ ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥ ੩ ॥ ਸਤਿ ਸਤਿ ਸਤਿ ਪ੍ਰਭੁ ਸੋਈ ॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥ ੪ ॥ ੨੬ ॥ ੩੩ ॥ ਮਾਝ ਮਹਲਾ ੫ ॥ ਹੁਕਮੀ ਵਰਸਣ ਲਾਗੇ ਮੇਹਾ ॥ ਸਾਜਨ ਸੰਤ ਮਿਲਿ ਨਾਮੁ ਜਪੇਹਾ ॥ ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥ ੧ ॥ ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥ ਕਰਿ ਕਿਰਪਾ ਪ੍ਰਭਿ ਸਗਲ ਰਜਾਇਆ ॥ ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥ ੨ ॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦਿ ਤਿਸੁ ਸਦਾ ਧਿਆਈ ॥ ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥ ੩ ॥ ਸਾਸਿ ਸਾਸਿ ਨਾਨਕੁ ਸਾਲਾਹੇ ॥ ਸਿਮਰਤ ਨਾਮੁ ਕਾਟੇ ਸਭਿ ਫਾਹੇ ॥ ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥ ੪ ॥ ੨੭ ॥ ੩੪ ॥ ਮਾਝ ਮਹਲਾ ੫ ॥ ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ ਗੁਣ ਆਗਮ ਅਪਾਰੇ ॥ ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥ ੧ ॥ ਜਨਮ ਜਨਮ ਕੇ ਕਿਲਬਿਖ ਜਾਵਹਿ ॥ ਮਨਿ ਚਿੰਦੇ ਸੇਈ ਫਲ ਪਾਵਹਿ ॥ ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥ ੨ ॥ ਨਾਮੁ ਜਪਤ ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥ ਜਿਨਿ ਸੇਵਿਆ ਸੋ ਪਾਰਗਿਰਾਮੀ ॥ ਕਾਰਜ ਸਗਲੇ ਥੀਏ ਜੀਉ ॥ ੩ ॥ ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਲੈਹਿ ਮਿਲਾਈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥