੧੦੪੦
ਪਾਇਆ ॥ ੫ ॥ ਸਰਬ ਨਿਰੰਜ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨ ਸਮਾਨਾ ॥ ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥ ੬ ॥ ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਣੈ ਸਬਦੁ ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥ ੭ ॥ ਨਾ ਮਨੁ ਚਲੈ ਨ ਪਉਣੁ ਉਡਾਵੈ ॥ ਜੋਗੀ ਸਬਦੁ ਅਨਾਹਦੁ ਵਾਵੈ ॥ ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥ ੮ ॥ ਭਉ ਬੈਰਾਗਾ ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥ ੯ ॥ ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥ ੧੦ ॥ ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥ ੧੧ ॥ ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ ਪਰਖਣਹਾਰਾ ॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥ ੧੨ ॥ ਆਪਿ ਦਇਆਲ ਦਇਆ ਪ੍ਰਭਿ ਧਾਰੀ ॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥ ੧੩ ॥ ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥ ੧੪ ॥ ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥ ੧੫ ॥ ੨ ॥ ੧੯ ॥ ਮਾਰੂ ਮਹਲਾ ੧ ॥ ਸਚੁ ਕਹਹੁ ਸਚੈ ਘਰਿ ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥ ੧ ॥ ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥ ੨ ॥ ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥ ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥ ੩ ॥ ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥ ੪ ॥ ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥