੧੦੪੧
ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥ ੬ ॥ ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥ ੭ ॥ ਉਪਜਹਿ ਬਿਨਸਹਿ ਬੰਧਨ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮਪੁਰਿ ਬੰਧਿ ਚਲਾਇਆ ॥ ੮ ॥ ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥ ੯ ॥ ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ ਸਾਇਰਿ ਪਾਹਣ ਤਾਰੇ ॥ ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥ ੧੦ ॥ ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥ ਆਤਮ ਚੀਨਹੁ ਰਿਦੇ ਮੁਰਾਰੀ ॥ ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥ ੧੧ ॥ ਗੁਰਮਤਿ ਪੰਚ ਸਖੇ ਗੁਰ ਭਾਈ ॥ ਗੁਰਮਤਿ ਅਗਨਿ ਨਿਵਾਰਿ ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥ ੧੨ ॥ ਗੁਰਮੁਖਿ ਬੂਝੈ ਸਬਦਿ ਪਤੀਜੈ ॥ ਉਸਤਤਿ ਨਿੰਦਾ ਕਿਸ ਕੀ ਕੀਜੈ ॥ ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥ ੧੩ ॥ ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥ ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥ ੧੪ ॥ ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹਿ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥ ੧੫ ॥ ੩ ॥ ੨੦ ॥ ਮਾਰੂ ਮਹਲਾ ੧ ॥ ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥ ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥ ੧ ॥ ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥ ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥ ੨ ॥ ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥ ੩ ॥ ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ ਆਪੁ ਗਵਾਏ ॥ ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥ ੪ ॥ ਅਦ੍ਰਿਸਟ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥