੧੦੪੨
ਅਗੋਚਰੁ ਨਾਮੁ ਅਪਾਰਾ ॥ ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥ ੫ ॥ ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥ ੬ ॥ ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥ ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥ ੭ ॥ ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥ ਜਮ ਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥ ੮ ॥ ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥ ੯ ॥ ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥ ਸਬਦ ਸੁਰਤਿ ਬਿਨੁ ਆਈਐ ਜਾਈਐ ॥ ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥ ੧੦ ॥ ਨਿਰਭਉ ਸਤਿਗੁਰੁ ਹੈ ਰਖਵਾਲਾ ॥ ਭਗਤਿ ਪਰਾਪਤਿ ਗੁਰ ਗੋਪਾਲਾ ॥ ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥ ੧੧ ॥ ਨਿਰਭਉ ਸੋ ਸਿਰਿ ਨਾਹੀ ਲੇਖਾ ॥ ਆਪਿ ਅਲੇਖੁ ਕੁਦਰਤਿ ਹੈ ਦੇਖਾ ॥ ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥ ੧੨ ॥ ਅੰਤਰ ਕੀ ਗਤਿ ਸਤਿਗੁਰੁ ਜਾਣੈ ॥ ਸੋ ਨਿਰਭਉ ਗੁਰ ਸਬਦਿ ਪਛਾਣੈ ॥ ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥ ੧੩ ॥ ਨਿਰਭਉ ਸੋ ਅਭ ਅੰਤਰਿ ਵਸਿਆ ॥ ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥ ੧੪ ॥ ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ ਰਹੈ ਅਲਿਪਤੁ ਚਲਤੇ ਘਰਿ ਆਣੈ ॥ ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥ ੧੫ ॥ ੪ ॥ ੨੧ ॥ ਮਾਰੂ ਮਹਲਾ ੧ ॥ ਕੁਦਰਤਿ ਕਰਨੈਹਾਰ ਅਪਾਰਾ ॥ ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥ ੧ ॥ ਹੁਕਮੁ ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥ ੨ ॥ ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥ ੩ ॥ ਮਨ ਤਨ ਧਨ ਤੇ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥