੧੦੪੩
ਪਿਆਰਾ ॥ ਅੰਤਿ ਸਖਾਈ ਚਲਣਹਾਰਾ ॥ ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥ ੪ ॥ ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥ ਸਬਦਿ ਮਿਲਾਏ ਗੁਰਮਤਿ ਸੂਰਾ ॥ ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥ ੫ ॥ ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ ਗੁਰਮਤਿ ਪਾਇਆ ਨਾਮੁ ਤੁਮਾਰਾ ॥ ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥ ੬ ॥ ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ ਸਾਚੀ ਦਰਗਹ ਗਤਿ ਪਤਿ ਪਾਏ ॥ ਸਾਕਤ ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥ ੭ ॥ ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ ਪਾਵਹੁ ਨਾਮੁ ਰਤਨੁ ਧਨੁ ਲਾਹਾ ॥ ਬਿਖਿਆ ਮਲੁ ਜਾਇ ਅੰਮ੍ਰਿਤਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥ ੮ ॥ ਸਤਿਗੁਰ ਸੇਵਹੁ ਸੰਕ ਨ ਕੀਜੈ ॥ ਆਸਾ ਮਾਹਿ ਨਿਰਾਸੁ ਰਹੀਜੈ ॥ ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥ ੯ ॥ ਸਾਚੇ ਭਾਵੈ ਤਿਸੁ ਵਡੀਆਏ ॥ ਕਉਨੁ ਸੁ ਦੂਜਾ ਤਿਸੁ ਸਮਝਾਏ ॥ ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥ ੧੦ ॥ ਵਾਚਹਿ ਪੁਸਤਕ ਵੇਦ ਪੁਰਾਨਾਂ ॥ ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥ ਅਜਗਰ ਕਪਟੁ ਕਹਹੁ ਕਿਉ ਖੁਲੈੑ ਬਿਨੁ ਸਤਿਗੁਰ ਤਤੁ ਨ ਪਾਇਆ ॥ ੧੧ ॥ ਕਰਹਿ ਬਿਭੂਤਿ ਲਗਾਵਹਿ ਭਸਮੈ ॥ ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥ ਪਾਖੰਡੁ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥ ੧੨ ॥ ਤੀਰਥ ਵਰਤ ਨੇਮ ਕਰਹਿ ਉਦਿਆਨਾ ॥ ਜਤੁ ਸਤੁ ਸੰਜਮੁ ਕਥਹਿ ਗਿਆਨਾ ॥ ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥ ੧੩ ॥ ਨਿਉਲੀ ਕਰਮ ਭੁਇਅੰਗਮ ਭਾਠੀ ॥ ਰੇਚਕ ਕੁੰਭਕ ਪੂਰਕ ਮਨ ਹਾਠੀ ॥ ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥ ੧੪ ॥ ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥ ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥ ਨਾਨਕ ਆਤਮਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥ ੧੫ ॥ ੫ ॥ ੨੨ ॥

ਮਾਰੂ ਸੋਲਹੇ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਹੁਕਮੀ ਸਹਜੇ ਸ੍ਰਿਸਟਿ ਉਪਾਈ ॥ ਕਰਿ ਕਰਿ ਵੇਖੈ ਅਪਣੀ ਵਡਿਆਈ ॥ ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥ ੧ ॥ ਮਾਇਆ ਮੋਹੁ ਜਗਤੁ ਗੁਬਾਰਾ ॥ ਗੁਰਮੁਖਿ ਬੂਝੈ ਕੋ ਵੀਚਾਰਾ ॥ ਆਪੇ ਨਦਰਿ ਕਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥