੧੦੪੪
ਸੋ ਪਾਏ ਆਪੇ ਮੇਲਿ ਮਿਲਾਈ ਹੇ ॥ ੨ ॥ ਆਪੇ ਮੇਲੇ ਦੇ ਵਡਿਆਈ ॥ ਗੁਰ ਪਰਸਾਦੀ ਕੀਮਤਿ ਪਾਈ ॥ ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥ ੩ ॥ ਹਉਮੈ ਮਾਇਆ ਵਿਚੇ ਪਾਈ ॥ ਮਨਮੁਖ ਭੂਲੇ ਪਤਿ ਗਵਾਈ ॥ ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥ ੪ ॥ ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥ ਮਨਸਾ ਮਾਰਿ ਮਨ ਮਾਹਿ ਸਮਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥ ੫ ॥ ਸਤਿਗੁਰੁ ਸੇਵੇ ਆਪੁ ਗਵਾਏ ॥ ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥ ੬ ॥ ਦੂਖ ਨਿਵਾਰਣੁ ਗੁਰ ਤੇ ਜਾਤਾ ॥ ਆਪਿ ਮਿਲਿਆ ਜਗਜੀਵਨੁ ਦਾਤਾ ॥ ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥ ੭ ॥ ਆਪੇ ਗੁਰਮੁਖਿ ਆਪੇ ਦੇਵੈ ॥ ਸਚੈ ਸਬਦਿ ਸਤਿਗੁਰੁ ਸੇਵੈ ॥ ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥ ੮ ॥ ਤ੍ਰਿਸਨਾ ਅਗਨਿ ਜਲੈ ਸੰਸਾਰਾ ॥ ਜਲਿ ਜਲਿ ਖਪੈ ਬਹੁਤੁ ਵਿਕਾਰਾ ॥ ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥ ੯ ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਾਚੈ ਨਾਮਿ ਸਦਾ ਲਿਵ ਲਾਗੀ ॥ ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥ ੧੦ ॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਵਿਰਲੈ ਕਿਨੈ ਪਛਾਣੀ ॥ ਸਚੈ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥ ੧੧ ॥ ਸਬਦੁ ਬੁਝੈ ਸੋ ਮੈਲੁ ਚੁਕਾਏ ॥ ਨਿਰਮਲ ਨਾਮੁ ਵਸੈ ਮਨਿ ਆਏ ॥ ਸਤਿਗੁਰੁ ਅਪਣਾ ਸਦਾ ਹੀ ਸੇਵਹਿ ਹਉਮੈ ਵਿਚਹੁ ਜਾਈ ਹੇ ॥ ੧੨ ॥ ਗੁਰ ਤੇ ਬੂਝੈ ਤਾ ਦਰੁ ਸੂਝੈ ॥ ਨਾਮ ਵਿਹੂਣਾ ਕਥਿ ਕਥਿ ਲੂਝੈ ॥ ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥ ੧੩ ॥ ਆਪੇ ਆਪਿ ਮਿਲੈ ਤਾ ਬੂਝੈ ॥ ਗਿਆਨ ਵਿਹੂਣਾ ਕਿਛੂ ਨ ਸੂਝੈ ॥ ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥ ੧੪ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥ ਕੋਇ ਨ ਮੇਟੈ ਧੁਰਿ ਫੁਰਮਾਇਆ ॥ ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥ ੧੫ ॥ ਅਪਣੀ ਨਦਰਿ ਕਰੇ ਸੋ ਪਾਏ ॥ ਸਚੈ ਸਬਦਿ ਤਾੜੀ ਚਿਤੁ ਲਾਏ ॥ ਨਾਨਕ ਦਾਸੁ ਕਹੈ ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥ ੧੬ ॥ ੧ ॥ ਮਾਰੂ ਮਹਲਾ ੩ ॥ ਏਕੋ ਏਕੁ ਵਰਤੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਏਕ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥ ੧ ॥ ਲਖ ਚਉਰਾਸੀਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥